HomeAaksh specials11 ਅਪ੍ਰੈਲ ਨੂੰ ਬੰਦ ਰਹਿਣਗੇ ਪੰਜਾਬ ਦੇ ਸਕੂਲ-ਕਾਲਜ, ਜਬਰ ਜਨਾਹ ਕੇਸ 'ਚ...

11 ਅਪ੍ਰੈਲ ਨੂੰ ਬੰਦ ਰਹਿਣਗੇ ਪੰਜਾਬ ਦੇ ਸਕੂਲ-ਕਾਲਜ, ਜਬਰ ਜਨਾਹ ਕੇਸ ‘ਚ ਸਕੂਲ ਪ੍ਰਬੰਧਕਾਂ ਦੀ ਗ੍ਰਿਫਤਾਰੀ ਦਾ ਮਾਮਲਾ ਭਖਿਆ

- Advertisement -spot_img

ਗੁਰਦਾਸਪੁਰ ਦੇ ਇੱਕ ਨਿਜੀ ਸਕੂਲ ‘ਚ ਪੜ੍ਹਦੀ ਚਾਰ ਸਾਲਾਂ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ‘ਚ ਅਜੇ ਤਕ ਵੀ ਅਸਲ ਦੋਸ਼ੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਤੇ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ ਕਰਨ ਦੇ ਵਿਰੋਧ ‘ਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ 11 ਅਪ੍ਰੈਲ ਨੂੰ ਬੰਦ ਰੱਖਣ ਦਾ ਸੱਦਾ ਦੇ ਦਿੱਤਾ ਗਿਆ ਹੈ।

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮੋਹਿਤ ਮਹਾਜਨ ਨੇ ਇਸ ਸਬੰਧੀ ਦੱਸਿਆ ਕਿ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ। ਬੱਚੀ ਦੇ ਮਾਪਿਆਂ ਵੱਲੋਂ ਬਿਨਾਂ ਕਿਸੇ ਆਧਾਰ’ ਤੇ ਇਹ ਘਟਨਾ ਸਕੂਲ ਵਿਚ ਵਾਪਰਨ ਦਾ ਦੋਸ਼ ਲਗਾਇਆ ਗਿਆ ਪਰ ਸੀਸੀਟੀਵੀ ਕੈਮਰਿਆਂ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਬੱਚੀ ਨੂੰ ਉਸ ਦੀ ਮਾਂ ਖ਼ੁਦ ਸਹੀ ਸਲਾਮਤ ਸਕੂਲੋਂ ਵਾਪਸ ਲੈ ਕੇ ਗਈ ਸੀ। ਬੱਚੀ ਨੂੰ ਬਾਜ਼ਾਰ ਵੀ ਲੈ ਕੇ ਜਾਇਆ ਗਿਆ ਤੇ ਉਸ ਪਿੱਛੋਂ ਘਰ ਲਿਆਂਦਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
23,500SubscribersSubscribe
Must Read
- Advertisement -spot_img
Related News

LEAVE A REPLY

Please enter your comment!
Please enter your name here