
ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ’ਚ ਚਾਰ ਮੁਲਾਜ਼ਮ ਦੋਸ਼ੀ ਕਰਾਰ
ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ’ਚ ਚਾਰ ਮੁਲਾਜ਼ਮ ਦੋਸ਼ੀ ਕਰਾਰ
ਬਠਿੰਡਾ, 22 ਸਤੰਬਰ 2026 : ਜਿਲਾ ਬਠਿੰਡਾ (Bathinda) ਵਿਖੇ ਨਸ਼ਾ ਤਸਕਰੀ ਮਾਮਲੇ ਵਿਚ ਪਕੜੇ ਗਏ ਵਿਅਕਤੀ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ਵਿਚ ਚਾਰ ਮੁਲਾਜਮਾਂ ਨੂੰ ਦੋਸ਼ੀ ਕਰਾਰ (Convicted) ਦਿੱਤਾ ਗਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ ਪਕੜੇ ਗਏ ਨਰਿੰਦਰਦੀਪ ਸਿੰਘ ਦੀ ਪੁਲਸ ਹਿਰਾਸਤ (Police custody) ਵਿਚ ਹੋਈ ਮੌਤ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਵਲੋਂ ਜਿਨ੍ਹਾਂ ਚਾਰ ਪੁਲਸ ਮੁਲਾਜਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਵਿਚ ਸਹਾਇਕ ਸਬ-ਇੰਸਪੈਕਟਰ ਅਵਤਾਰ ਸਿੰਘ ਉਰਫ਼ ਤਾਰੀ, ਹੈੱਡ ਕਾਂਸਟੇਬਲ ਲਖਵਿੰਦਰ ਸਿੰਘ ਤੇ ਹਰਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪਾਲ ਸਿੰਘ ਸ਼ਾਮਲ ਹਨ ।
ਉਕਤ ਵਿਅਕਤੀ ਨਰਿੰਦਰਦੀਪ ਸਿੰਘ (Narinderdeep Singh) ਦੀ ਪੁਲਸ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਜਾਂਚ ਕਰ ਰਹੇ ਬਠਿੰਡਾ ਦੇ ਮੁੱਖ ਨਿਆਂਇਕ ਮੈਜਿਸਟ੍ਰੇਟ ਪ੍ਰਭਜੋਤ ਭੱਟੀ ਨੇ ਸਤੰਬਰ ਵਿਚ ਹੀ ਜਾਂਚ ਕਾਰਵਾਈ ਮੁਕੰਮਲ ਕਰਕੇ ਆਪਣੀ ਰਿਪੋਰਟ ਬਠਿੰਡਾ ਦੇ ਸੈਸ਼ਨ ਜੱਜ ਨੂੰ ਦੇ ਦਿੱਤੀ ਸੀ ।
ਸੀ. ਜੇ. ਐਮ. ਨੇ ਆਪਣੀ ਜਾਂਚ ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਮ੍ਰਿਤਕ ਦੇ ਸਰੀਰ ਦੇ ਸੰਵੇਦਨਸ਼ੀਲ ਹਿੱਸਿਆਂ `ਤੇ ਗੰਭੀਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ, ਜੋ ਕਿ ਬਿਜਲੀ ਦੇ ਝਟਕੇ ਦੇਣ ਅਤੇ ਅੰਨ੍ਹਾ ਤਸ਼ੱਦਦ ਢਾਹੁਣ ਕਾਰਨ ਹੋਏ ਸਨ । ਇਸ ਤੋਂ ਇਲਾਵਾ ਜਾਂਚ ਰਿਪੋਰਟ ਵਿੱਚ ਬਠਿੰਡਾ ਪੁਲਸ ਦੇ ਤਤਕਾਲੀ ਉੱਚ ਸੁਪਰਵਾਈਜ਼ਰੀ ਅਫ਼ਸਰਾਂ ਨੂੰ ਵੀ ਡਿਊਟੀ ਵਿੱਚ ਘੋਰ ਲਾਪ੍ਰਵਾਹੀ ਦਾ ਜਿ਼ੰਮੇਵਾਰ ਠਹਿਰਾਇਆ ਗਿਆ ਹੈ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ’ਚ ਚਾਰ ਮੁਲਾਜ਼ਮ ਦੋਸ਼ੀ ਕਰਾਰ ਬਠਿੰਡਾ, 22 ਸਤੰਬਰ 2026 : ਜਿਲਾ ਬਠਿੰਡਾ (Bathinda) ਵਿਖੇ ਨਸ਼ਾ ਤਸਕਰੀ ਮਾਮਲੇ ਵਿਚ ਪਕੜੇ ਗਏ ਵਿਅਕਤੀ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ਵਿਚ ਚਾਰ...
ਪੰਜਾਬਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4...
ਪੰਜਾਬਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼ ਮੋਗਾ, 22 ਸਤੰਬਰ 2026 : ਪੰਜਾਬ ਦੇ ਬਹੁ-ਚਰਚਿਤ ਕਤਲ ਕਾਂਡ ਦੇ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਨੂੰ ਅੱਜ...
ਪੰਜਾਬਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾ...
ਪੰਜਾਬਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ ਲੁਧਿਆਣਾ, 22 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ ਦੁਕਾਨ ਵਿਚੋਂ ਚੋਰੀ ਕਰਨ ਵਾਲੇ...
ਪੰਜਾਬਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਆਖਿਆ ਹੈ ਕਿ ਪੰਜਾਬ ਵ...