
ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ
ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ
ਚੰਡੀਗੜ੍ਹ, 22 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ ।
ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਮੀਟਿੰਗਾਂ ਕੀਤੀਆਂ । ਉਨ੍ਹਾਂ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ।
ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਰੁਜ਼ਗਾਰ ਦੇ ਕੁੱਝ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਤੇ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਨੇ ਯੂਨੀਅਨ ਲੀਡਰਸਿ਼ਪ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ (Government of Punjab) ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਬੰਧੀ ਲੋੜੀਂਦੀ ਕਾਗ਼ਜ਼ੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ ।
ਕਾਮਿਆਂ ਲਈ ਤੁਰੰਤ ਰਾਹਤ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿ਼ਲਾ ਪੱਧਰੀ ਅਧਿਕਾਰੀ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ `ਤੇ ਆ ਰਹੀਆਂ ਵਿਵਹਾਰਕ ਮੁਸ਼ਕਲਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਤੇ ਉਨ੍ਹਾਂ ਦਾ ਤੁਰੰਤ ਹੱਲ ਕੱਢਣ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕ...
ਪੰਜਾਬਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4...
ਪੰਜਾਬਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼ ਮੋਗਾ, 22 ਸਤੰਬਰ 2026 : ਪੰਜਾਬ ਦੇ ਬਹੁ-ਚਰਚਿਤ ਕਤਲ ਕਾਂਡ ਦੇ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਨੂੰ ਅੱਜ...
ਪੰਜਾਬਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾ...
ਪੰਜਾਬਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ ਲੁਧਿਆਣਾ, 22 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ ਦੁਕਾਨ ਵਿਚੋਂ ਚੋਰੀ ਕਰਨ ਵਾਲੇ...
ਪੰਜਾਬਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਆਖਿਆ ਹੈ ਕਿ ਪੰਜਾਬ ਵ...