DECEMBER 9, 2022
post

Jasbeer Singh

(Chief Editor)

Latest update

ਪੈਰੋਲ 'ਤੇ ਬਾਹਰ ਆਇਆ ਰਾਮ ਰਹੀਮ ਅਸਲੀ ਜਾਂ ਨਕਲੀ? ਹੁਣ ਸੁਪਰੀਮ ਕੋਰਟ 'ਚ ਹੋਏਗਾ ਨਿਤਾਰਾ

post-img

Punjab News: ਪੈਰੋਲ 'ਤੇ ਬਾਹਰ ਆਇਆ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਅਸਲੀ ਹੈ ਜਾਂ ਫਿਰ ਨਕਲੀ। ਇਸ ਦਾ ਫੈਸਲਾ ਹੁਣ ਸੁਪਰੀਮ ਕੋਰਟ ਕਰੇਗੀ। ਰਾਮ ਰਹੀਮ ਫਰਜ਼ੀ ਹੋਣ ਦੇ ਦਾਅਵੇ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸਰਬਉੱਚ ਅਦਾਲਤ ਨੇ ਕੇਸ ਦੀ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। 

ਦੱਸ ਦਈਏ ਕਿ ਡੇਰਾ ਪੈਰੋਕਾਰ ਡਾਕਟਰ ਮੋਹਿਤ ਇੰਸਾ ਨੇ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਇਸ ਵਿੱਚ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਇਹ ਰਿੱਟ 12 ਨਵੰਬਰ 2022 ਨੂੰ ਦਾਇਰ ਕੀਤੀ ਗਈ ਸੀ ਜਿਸ ਨੂੰ ਸਵੀਕਾਰ ਕਰਦਿਆਂ ਸੁਪਰੀਮ ਕੋਰਟ ਨੇ 13 ਮਾਰਚ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।

ਯਾਦ ਰਹੇ ਇਸ ਤੋਂ ਪਹਿਲਾਂ ਜੁਲਾਈ 2022 'ਚ ਰਾਮ ਰਹੀਮ ਦੀ ਪੈਰੋਲ ਦੇ ਸਮੇਂ ਮੋਹਿਤ ਇੰਸਾ ਤੇ 19 ਹੋਰਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪੀਐਲਏ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਨੂੰ ਰੱਦ ਕਰਦਿਆਂ ਟਿੱਪਣੀ ਕੀਤੀ ਸੀ ਕਿ ਇਹ ਫਿਲਮ ਨਹੀਂ ਚੱਲ ਰਹੀ। 

ਦੂਜੇ ਪਾਸੇ ਡੇਰਾ ਟਰੱਸਟੀ ਨੇ ਮੋਹਿਤ ਇੰਸਾ ਖ਼ਿਲਾਫ਼ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਇਸ ਦੇ ਨਾਲ ਹੀ ਮੋਹਿਤ ਇੰਸਾ ਖਿਲਾਫ ਸਿਰਸਾ ਦੀ ਅਦਾਲਤ 'ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਉਸ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।

Related Post