DECEMBER 9, 2022
post

Jasbeer Singh

(Chief Editor)

World

ਮੁੱਖ ਮੰਤਰੀ ਵਲੋਂ ਫਸਲ ਦੇ ਖਰਾਬੇ ਲਈ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਸਲਾਘਾਯੋਗ : ਸੰਘੇੜਾ, ਤੱਖਰ

post-img

ਮੁੱਖ ਮੰਤਰੀ ਵਲੋਂ ਫਸਲ ਦੇ ਖਰਾਬੇ ਲਈ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਸਲਾਘਾਯੋਗ : ਸੰਘੇੜਾ, ਤੱਖਰ

ਪਟਿਆਲਾ, 28 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜੋ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫਸਲਾਂ ਦੇ ਖਰਾਬੇ ਦੇ ਮੁਆਵਜੇ ਲਈ 25 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਰੇਕ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਹਰ ਉਪਰਾਲਾ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਆ ਕੇ ਕੋਈ ਵੀ ਵਿਅਕਤੀ ਫਸਲਾਂ ਦੇ ਖਰਾਬੇ ਸਬੰਧੀ ਐਪਲੀਕੇਸ਼ਨ ਦੇ ਸਕਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਯੂਥ ਪ੍ਰਧਾਨ ਅਮਰਦੀਪ ਸਿੰਘ ਸੰਘੇੜਾ ਤੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਤੱਖਰ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਅੰਮਿ੍ਰਤਪਾਲ ਸਿੰਘ ਵਿਰਕ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਜਿਥੇ ਇੱਕ ਪਾਸੇ ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜਾ ਦਿੱਤਾ ਜਾਵੇਗਾ, ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਕਿਸਾਨਾਂ, ਮਜਦੂਰਾਂ ਤੇ ਗਰੀਬਾਂ ਦੇ ਅਧਿਕਾਰਾਂ ਦੀ ਹਮਾਇਤੀ ਰਹੀ ਹੈ। ਅਮਰਦੀਪ ਸਿੰਘ ਸੰਘੇੜਾ ਤੇ ਨਰਿੰਦਰ ਤੱਖਰ ਨੇ ਕਿਹਾ ਕਿ ਫਸਲਾਂ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ ਤੇ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ

ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ

ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ‘ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ। ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸੇਸ ਗਿਰਦਾਵਰੀ ਕਰਨ ਲਈ ਵਿਸਤਿ੍ਰਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸਕਸ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸਾਹਤ ਕਰਨ ‘ਤੇ ਵੱਡਾ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

ਇਸ ਮੌਕੇ ਅਮ੍ਰੀਤਪਾਲ ਸਿੰਘ ਵਿਰਕ, ਅਮਰਦੀਪ ਸਿੰਘ ਸੰਘੇੜਾ, ਸੱਜਣ ਸਿੰਘ ਸਰੋਆ, ਨਰਿੰਦਰ ਸਿੰਘ ਤੱਖਰ, ਦੀਪਾਂਸੁ ਸਨੌਰ, ਹੈਪੀ ਅਮ੍ਰੀਤਸਰੀਆ,ਜੱਗੀ ਸੰਘੇੜਾ   ਰਮੇਸਵਰ ਰਾਮ, ਰੁਪੀ ਕਕੇਪੁਰ ਆਬਜਰਵਰ,ਦੀਪਾ ਧਾਲੀਵਾਲ, ਹੈਪੀ ਸੰਧੇ, , ਜਸਵਿੰਦਰ ਕਕੇਪੁਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ।

ਕੈਪਸ਼ਨ :  ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਯੂਥ ਪ੍ਰਧਾਨ ਅਮਰਦੀਪ ਸਿੰਘ ਸੰਘੇੜਾ ਤੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਤੱਖਰ ‘ਆਪ’ ਪਾਰਟੀ ਵਲੋਂ ਲਏ ਗਏ ਫ਼ੈਸਲਿਆਂ ਸਬੰਧੀਜਾਣਕਾਰੀ ਦੇਣ ਮੌਕੇ ਨਾਲ ਹਨ ਹੋਰ ਆਪ ਆਗੂ।

Related Post