July 6, 2024 01:04:10
post

Jasbeer Singh

(Chief Editor)

Latest update

ਦੁਨੀਆ ਦੇ ਇਤਿਹਾਸ ਅੰਦਰ ਨੌਵੇਂ ਪਾਤਸ਼ਾਹ ਨੇ ਦੂਜੇ ਧਰਮ ਤੇ ਮਾਨਵੀ ਹੱਕਾਂ ਲਈ ਆਪਣੀ ਸ਼ਹਾਦਤ ਦਿੱਤੀ : ਐਡਵੋਕੇਟ ਹਰਜਿੰਦਰ ਸ

post-img

ਪਟਿਆਲਾ 18 ਦਸੰਬਰ ( ਅਨੁਰਾਗ ਸ਼ਰਮਾ)ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਜੋੜ ਮੇਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਨਾਲ ਸਮਾਪਤ ਹੋਇਆ। ਗੁਰਮਤਿ ਸਮਾਗਮ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ, ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸ਼ਿਰਕਤ ਕੀਤੀ।ਗੁਰਮਤਿ ਸਮਾਗਮ ਦੌਰਾਨ ਸੰਗਤਾਂ ਦੇ ਇਕੱਠ ਵਿਚ ਨੌਵੇਂ ਪਾਤਸ਼ਾਹ ਨੂੰ ਯਾਦ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਜਬਰੀ ਧਰਮ ਪਰਿਵਰਤਨ ਅਤੇ ਮਾਨਵੀ ਹੱਕਾਂ ਦੇ ਹੋ ਰਹੇ ਘਾਣ ਦੀ ਤਰਤੀਬ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ, ਜੋ ਦੁਨੀਆ ਦੇ ਇਤਿਹਾਸ ਅੰਦਰ ਸਾਰਿਆਂ ਨੂੰ ਇਕ ਵੱਡਾ ਸਬਕ ਦਿੰਦੀ ਹੈ ਕਿ ਜੇ ਭਾਰਤ ਦੇ ਲੋਕਾਂ ਨੂੰ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਸ਼ਹਾਦਤ ਨੁੰ ਭੁੱਲ ਜਾਣਗੇ ਤਾਂ ਉਨ੍ਹਾਂ ਤੋਂ ਵੱਡਾ ਕੋਈ ਅ�ਿਤਣਘਣ ਨਹੀਂ ਹੋ ਸਕਦਾ। ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਕਿਹਾ ਕਿ ਜੋ ਸੋਚ ਔਰੰਗਜੇਬ ਦੀ ਸੀ ਕਿ ਹਰੇ ਰੰਗ ਵਿਚ ਭਾਰਤ ਨੂੰ ਬਦਲਣਾ ਅਤੇ ਇਸ ਨੀਤੀ ਦੇ ਖਿਲਾਫ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਦਿੱਤੀ ਕਿ ਤਾਂ ਕਿ ਭਾਰਤ ਦੀ ਵੰਨ ਸੁਵੰਨਤਾ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਸਮਿਆਂ ਵਿਚ ਭਾਰਤ ਨੂੰ ਹਰੇ ਰੰਗ ਵਿਚ ਨਹੀਂ ਬਦਲਿਆ ਜਾ ਸਕਿਆ ਤਾਂ ਹੁਕਮਰਾਨਾਂ ਨੂੰ ਵੀ ਇਹ ਗੱਲ ਸਮਝਣੀ ਲੈਣੀ ਚਾਹੀਦੀ ਹੈ ਕਿ ਵੰਨ ਸੁਵੰਨਤਾ ਨੂੰ ਵਿਗਾੜਕੇ ਭਾਰਤ ਨੂੰ ਲਾਲ ਰੰਗ ਵਿਚ ਬਦਲਣ ਦਾ ਮਨਸੂਬਾ ਕਦੇ ਵੀ ਸਫਲ ਨਹੀਂ ਹੋਣ ਵਾਲਾ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਰਿਆਂ ਨੂੰ ਧਰਮ ਵਿਚ ਦਿ੍ਰੜ ਰਹਿਣ ਦਾ ਮਾਰਗ ਦਰਸ਼ਨ ਕਰਦੀ ਹੈ ਕਿਉਂਕਿ ਕਿ ਧਰਮ ਵਿਚ ਪਾਬੰਦ ਰਹਿ ਕੇ ਆਪਣੇ ਧਰਮ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਨੂੰ ਕਾਇਮ ਰੱਖਿਆ ਜਾ ਸਕਦਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਅੰਦਰ ਭਾਰਤ ਦੀ ਹਕੂਮਤ ਸਿੱਖਾਂ ਨੂੰ ਤੀਜੇ ਨੰਬਰ ਦਾ ਸ਼ਹਿਰੀ ਸਿੱਧ ਕਰਨ ’ਤੇ ਲੱਗੀ ਹੋਈ ਹੈੇ। ਉਨ੍ਹਾਂ ਕਿਹਾ ਕਿ  ਦਸਤਾਰ ਤੇ ਦਸਤਾਰਧਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਸਿੱਖਾਂ ਪ੍ਰਤੀ ਨਫਰਤ ਫੈਲਾਈ ਜਾ ਰਹੀ ਹੈ, ਜਿਸ ਦਾ ਨਤੀਜਾ ਹੈ ਕਿ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਇਹ ਰੁਝਾਨ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਵਿਸ਼ਵ ਅੰਦਰ ਜਦੋਂ ਸਾਡੇ ਹੱਕਾਂ ਹਕੂਕਾਂ ਦੀ ਗੱਲ ਹੋਣ ਲੱਗੀ ਹੈ ਤਾਂ ਸਾਡੇ ਪ੍ਰਤੀ ਗਲਤ ਬਿਰਤਾਂਤ ਸਿਰਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਵਰਗਾ ਅਮਨਪਸੰਦ ਕੋਈ ਸ਼ਹਿਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਅਮਨਪਸੰਦ ਰਹਿਣਾ ਸਿੱਖਾਇਆ, ਪ੍ਰੰਤੂ ਜਦੋਂ ਸਾਡੇ ਗੁਰਧਾਮਾਂ ਅਤੇ ਕੌਮ ’ਤੇ ਵੱਡੇ ਹਮਲੇ ਕੀਤੇ ਜਾਂਦੇ ਹਨ ਤਾਂ ਅਸੀਂ ਸਭ ਇਹ ਬਰਦਾਸ਼ਤ ਨਹੀਂ ਕਰ ਸਕਦੇ। ਗੁਰੂ ਸਾਹਿਬ ਦੀ ਸ਼ਹਾਦਤ ਬਹੁਤ ਵੱਡੀ ਸ਼ਹਾਦਤ ਹੈ। ਗੁਰੂ ਸਾਹਿਬ ਦੀ ਸ਼ਹਾਦਤ ਨੂੰ ਉਸ ਢੰਗ ਨਾਲ ਪ੍ਰਚਾਰ ਨਹੀਂ ਸਕੇ, ਜਿਨਾਂ ਨੇ ਮਨੁੱਖੀ ਹੱਕਾਂ ਲਈ ਆਪਣੀ ਸ਼ਹਾਦਤ ਦਿੱਤੀ।ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੋਵੇਂ ਪਾਤਸ਼ਾਹ ਦੀ ਸ਼ਹਾਦਤ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਦਾ ਪੱਲਾ ਫੜਨ ਲਈ ਪ੍ਰੇਰਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਪ੍ਰਗਟ ਹੋਣ ਨਾਲ ਵੱਡਮੁੱਲਾ ਸਿਧਾਂਤ ਮਾਨਵਤਾ ਨੂੰ ਦਿੱਤਾ ਗਿਆ, ਜਿਸ ’ਤੇ ਪਹਿਰਾ ਦੇਣ ਹਰ ਸਿੱਖ ਦਾ ਅਹਿਮ ਕਰੱਤਵ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਵੱਲੋਂਂ ਦਿੱਤੀ ਗਈ ਸ਼ਹਾਦਤ ਵੀ ਇਸ ਗੱਲ ਲਈ ਪ੍ਰੇਰਦੀ ਹੈ ਕਿ ਮਨੁੱਖੀ ਗੁਰਬਾਣੀ ਫਲਸਫੇ ਦਾ ਧਾਰਨੀ ਹੋਵੇ, ਨਿੱਤਨੇਮੀ ਬਣੇ, ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹਾਂ ਵਿਚ ਨਜਰਬੰਦ ਬੰਦੀ ਸਿੱਖਾਂ ਦਾ ਜ਼ਿਰਕ ਕਰਦਿਆਂ ਕਿਹਾ ਕਿ  ਮਹਾਨ ਸ਼ਹੀਦੀ ਦਿਹਾੜਿਆਂ ਤੋਂ ਭਾਰਤ ਸਰਕਾਰ ਨੂੰ ਵੀ ਅਜਿਹੇ ਵੱਡੇ ਐਲਾਨ ਕਰਨੇ ਚਾਹੀਦੇ ਹਨ ਤਾਂ ਕਿ ਬੰਦ ਸਿੱਖ ਰਿਹਾਅ ਹੋ ਸਕਣ। ਉਨ੍ਹਾਂ ਕਿਹਾ ਕਿਦੁਨੀਆ ਦੇ ਇਤਿਹਾਸ ਅੰਦਰ ਨੌਵੇਂ ਪਾਤਸ਼ਾਹ ਨੇ ਦੂਜੇ ਧਰਮ ਤੇ ਮਾਨਵੀ ਹੱਕਾਂ ਲਈ ਆਪਣੀ ਸ਼ਹਾਦਤ ਦਿੱਤੀ, ਜਿਨ੍ਹਾਂ ਤੋਂ ਵੱਡਾ ਸਬਕ ਲੈਣ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਜਥੇਦਾਰ ਬਲਤੇਜ ਸਿੰਘ ਖੋਖ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਅਬਲੋਵਾਲ, ਪਲਵਿੰਦਰ ਸਿੰਘ ਰਿੰਕੂ, ਨਰਿੰਦਰ ਸਿੰਘ ਸੰਧੂ, ਜਗਰੂਪ ਸਿੰਘ ਚੀਮਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ਰੰਗ ਕਮੇਟੀ ਮੈਂਬਰ ਹਰਜਿੰਦਰ ਸਿੰਘ ਧਾਮੀ, ਮੈਨੇਜਰ ਕਰਨੈਲ ਸਿੰਘ ਵਿਰਕ ਅਤੇ ਹੋਰ।

Related Post