July 6, 2024 00:52:10
post

Jasbeer Singh

(Chief Editor)

Latest update

ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਵਿਚ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਕੇਸ ਦਰਜ

post-img

ਪਟਿਆਲਾ, 19 ਦਸੰਬਰ ( ਜਸਬੀਰ ਜੱਸੀ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬਿ੍ਰਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਵੱਲੋਂ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਮੈਡੀਕਲ ਅਫਸਰਾਂ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Related Post