July 6, 2024 00:50:35
post

Jasbeer Singh

(Chief Editor)

Latest update

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਕੀਤੀ ਉੱਚ ਪੱਧਰੀ ਮੀਟਿੰਗ

post-img

ਪਟਿਆਲਾ/ਰੱਖੜਾ, 21 ਦਸੰਬਰ ( ਅਨੁਰਾਗ ਸ਼ਰਮਾ ) : ਡਿਪਟੀ ਕਮਿਸਨਰ ਸਾਕਸੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀਆਂ ਜ ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸਨਰ ਨੇ ਕਿਹਾ ਕਿ 26 ਜਨਵਰੀ ਨੂੰ ਪੂਰੇ ਉਤਸਾਹ ਨਾਲ ਗਣਤੰਤਰ ਦਿਵਸ ਮਨਾਇਆ ਜਾਣਾ ਹੈ ਅਤੇ ਇਸ ਮਹੱਤਵਪੂਰਨ ਦਿਹਾੜੇ ’ਤੇ ਜਿੱਥੇ ਆਜਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ, ਉੱਥੇ ਵਿਲੱਖਣ ਸਖਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ’ਤੇ ਸਭਿਆਚਾਰਕ ਪ੍ਰੋਗਰਾਮ ਅਤੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਦੇਸ ਭਗਤੀ ਨਾਲ ਲਬਰੇਜ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸਭਿਆਚਾਰ ਪ੍ਰੋਗਰਾਮ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਤੇ ਭੰਗੜੇ ਦੀ ਪੇਸਕਾਰੀ ਕੀਤੀ ਜਾਵੇਗੀ।ਸਾਕਸੀ ਸਾਹਨੀ ਨੇ ਕਿਹਾ ਕਿ ਸਥਾਨਕ ਪੋਲੋ ਗਰਾਊਂਡ (ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਪੁਲਿਸ ਦੀਆਂ ਟੁਕੜੀਆਂ, ਪੰਜਾਬ ਹੋਮ ਗਾਰਡ, ਆਈ.ਟੀ.ਬੀ.ਪੀ., ਸੇਟ ਜੋਨ ਐਂਬੂਲੈਂਸ, ਸਕਾਊਟ ਗਰਲਜ ਗਾਈਡ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਏਅਰ ਵਿੰਗ ਸਮੇਤ ਵੱਖ ਵੱਖ ਟੁਕੜੀਆਂ ਵੱਲੋਂ ਪਰੇਡ ਕੀਤੀ ਜਾਵੇਗੀ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਇਸ ਅਹਿਮ ਸਮਾਗਮ ਦੇ ਪ੍ਰਬੰਧਾਂ ਦੀ ਨਿਗਰਾਨੀ ਖੁਦ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ’ਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਮੀਟਿੰਗ ’ਚ ਐਸ.ਪੀ. ਸਰਫਰਾਜ ਆਲਮ, ਵਧੀਕ ਡਿਪਟੀ ਕਮਿਸਨਰ ਅਨੁਪਿ੍ਰਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ, ਡੀ.ਐਸ.ਪੀ. ਕਰਨੈਲ ਸਿੰਘ, ਆਰ.ਟੀ.ਏ. ਨਮਨ ਮਾਰਕਨ, ਏ.ਸੀ.ਏ ਪੀ.ਡੀ.ਏ. ਦਿਵਜੋਤ ਕੌਰ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Post