
Sports
0
ਭਲਵਾਨ ਜਿਨਸੀ ਸੋਸ਼ਣ ਮਾਮਲੇ ’ਚ ਅਦਾਲਤ ਨੇ ਹੋਰ ਜਾਂਚ ਦੀ ਮੰਗ ਵਾਲੀ ਬ੍ਰਿਜ ਭੂਸ਼ਨ ਦੀ ਪਟੀਸ਼ਨ ਰੱਦ ਕੀਤੀ
- by Aaksh News
- April 27, 2024

ਦਿੱਲੀ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਸਾਬਕਾ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਵੱਲੋਂ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਹੋਰ ਜਾਂਚ ਦੀ ਮੰਗ ਕਰਨ ਵਾਲੀ ਅਰਜ਼ੀ ਖਾਰਜ ਕਰ ਦਿੱਤੀ। ਅਰਜ਼ੀ ਨੂੰ ਖਾਰਜ ਕਰਦੇ ਹੋਏ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਨੇ ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫ਼ੈਸਲਾ 7 ਮਈ ਨੂੰ ਕਰਨ ਦਾ ਐਲਾਨ ਕੀਤਾ।