July 6, 2024 01:36:37
post

Jasbeer Singh

(Chief Editor)

Patiala News

ਘੱਗਰ ਕਾਰਨ ਹੁੰਦੇ ਨੁਕਸਾਨ ਲਈ ਕਾਂਗਰਸ ਤੇ ਅਕਾਲੀ ਦਲ ਜ਼ਿੰਮੇਵਾਰ: ਡਾ. ਬਲਬੀਰ

post-img

ਹਲਕਾ ਘਨੌਰ ਦੇ ਆਪ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ: ਬਲਬੀਰ ਸਿੰਘ ਦੇ ਹੱਕ ’ਚ ਕਈ ਚੋਣ ਮੀਟਿੰਗਾਂ ਕਰਵਾਈਆਂ। ਜਿਸ ਦੌਰਾਨ ਆਪ ਉਮੀਦਵਾਰ ਨੂੰ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਘਨੌਰ ਹਲਕੇ ਦੇ ਲੋਕਾਂ ਪੈਦੀ ਘੱਗਰ ਦੀ ਮਾਰ ਲਈ ਕਾਂਗਰਸ ਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਘੱਗਰ ਦੇ ਨਾਮ ’ਤੇ ਵੋਟਾਂ ਬਟੋਰਨ ਦੇ ਬਾਵਜੂਦ ਵੀ ਇਨ੍ਹਾਂ ਦੋਵਾਂ ਪਾਰਟੀਆਂ ਦੇ ਸੰਸਦ ਮੈਬਰਾਂ ਨੇ ਲੋਕਾਂ ਨੂੰ ਘੱਗਰ ਦੀ ਸਮੱਸਿਆ ਤੋਂ ਨਿਜ਼ਾਤ ਨਹੀਂ ਦਿਵਾਈ ਪਰ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿਤਾ ਤਾਂ ਉਹ ਘੱਗਰ ਦੀ ਇਸ ਸਮੱਸਿਆ ਦਾ ਹੱਲ ਯਕੀਨੀ ਬਣਾਉਣ ਲਈ ਲੋਕ ਸਭਾ ’ਚ ਜ਼ੋਰ-ਸ਼ੋਰ ਨਾਲ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਨਸ਼ੇ ਦੀਆਂ ਵੱਡੀਆਂ-ਵੱਡੀਆਂ ਖੇਪਾਂ ਪੰਜਾਬ ਅਤੇ ਗੁਜਰਾਤ ਦੀਆਂ ਸਰਹੱਦਾਂ ਰਾਹੀਂ ਹੀ ਆਉਂਦੀਆਂ ਹਨ, ਪਰ ਜੇਕਰ ‘ਆਪ’ ਨੂੰ ਮੌਕਾ ਮਿਲਿਆ ਤਾਂ ਉਹ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਵੀ ਨੱਥ ਪਵਾਉਣਗੇ। ਵਿਧਾਇਕ ਗੁਰਲਾਲ ਘਨੌਰ ਨੇ ਆਪਣੇ ਹਲਕੇ ਵਿੱਚੋਂ ਵਧੇਰੇ ਵੋਟਾਂ ਦੀ ਲੀਡ ਦਿਵਾਉਣ ਦਾ ਵਾਅਦਾ ਕੀਤਾ। ‘ਆਪ’ ਉਮੀਦਵਾਰ ਨੇ ਹਲਕੇ ਦੇ ਪਿੰਡਾਂ ਹਰਪਾਲਪੁਰ, ਅਜਰਾਵਰ,ਢੀਂਡਸਾ, ਗੋਪਾਲਪੁਰ, ਆਕੜ ਸਣੇ ਕਈ ਹੋਰ ਪਿੰਡਾਂ ’ਚ ਵੀ ਮੀਟਿੰਗਾਂ ਕੀਤੀਆਂ। ਇਸ ਮੌਕੇ ‘ਆਪ’ ਆਗੂ ਜਰਨੈਲ ਮਨੂੰ ਸਮੇਤ ਕਈ ਹੋਰ ਆਗੂਆਂ ਨੇ ਵੀ ਵਿਚਾਰ ਪੇਸ਼ ਕੀਤੇ। ਦੇਵੀਗੜ੍ਹ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਪਟਿਆਲਾ ਤੋਂ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਚੋਣ ਪ੍ਰਚਾਰ ਦੌਰਾਨ ਹਲਕਾ ਸਨੌਰ ਦੇ ਪਿੰਡ ਬਰਕਤਪੁਰ ਵਿੱਚ ਸਿਮਰਦੀਪ ਸਿੰਘ ਬਰਕਤਪੁਰ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਦੇ ਨਾਲ ਕਰਵਾਏ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੋਦੀ ਸਰਕਾਰ ਵਾਂਗ ਕਾਂਗਰਸ ਤੇ ਅਕਾਲੀਆਂ ਦੇ ਬਹੁਤ ਜੁਮਲੇ ਸੁਣ ਲਏ, ਪਰ ਹੁਣ ਪੰਜਾਬ ਦੇ ਲੋਕਾਂ ਨੂੰ ਜੁਮਲੇ ਨਹੀਂ ਰੁਜ਼ਗਾਰ ਚਾਹੀਦਾ ਹੈ, ਜਿਸ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਿਨ-ਰਾਤ ਮਿਹਨਤ ਕਰ ਰਹੇ ਹਨ।

Related Post