July 6, 2024 01:21:22
post

Jasbeer Singh

(Chief Editor)

Patiala News

‘ਆਪ’ ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ: ਐੱਨਕੇ ਸ਼ਰਮਾ

post-img

ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਐੱਨ.ਕੇ. ਸ਼ਰਮਾ ਨੇ ਕਾਂਗਰਸ ਅਤੇ ‘ਆਪ’ ਨੂੰ ‘ਇੱਕ ਹੀ ਥੈਲੀ ਦੇ ਚੱਟੇ-ਬੱਟੇ’ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਪਟਿਆਲਾ ਤੋਂ ਦਸ ਕਿਲੋਮੀਟਰ ਦੀ ਦੂਰੀ ’ਤੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ‘ਆਪ’ ਅਤੇ ਕਾਂਗਰਸ ਇਕੱਠੇ ਹੋ ਕੇ ਚੋਣ ਲੜ ਰਹੀਆਂ ਹਨ ਅਤੇ ਕਾਂਗਰਸੀ ਆਗੂ ‘ਆਪ’ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ ਜਦਕਿ ਪਟਿਆਲਾ ਵਿੱਚ ਦੋਵੇਂ ਇਕ ਦੂਜੇ ਤੋਂ ਵੱਖ ਹੋਣ ਦਾ ਢੌਂਗ ਕਰ ਰਹੇ ਹਨ। ਉਹ ਅੱਜ ਚੋਣ ਪ੍ਰਚਾਰ ਮੁਹਿੰਮ ਦੌਰਾਨ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦੀ ਅਗਵਾਈ ਹੇਠ ਸਨੌਰ ਸ਼ਹਿਰ ਅਤੇ ਹਲਕੇ ਦੇ ਹੋਰ ਪਿੰਡਾਂ ਵਿੱਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਾ. ਧਰਮਵੀਰ ਗਾਂਧੀ ਪਹਿਲਾਂ ‘ਆਪ’ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਬਾਅਦ ਪਟਿਆਲਾ ਦੇ ਲੋਕਾਂ ਦੇ ਹਿੱਤਾਂ ਨਾਲ ਸੌਦਾ ਕਰਕੇ ਉਹ ਕਾਂਗਰਸ ਦੇ ਉਮੀਦਵਾਰ ਬਣ ਗਏ। ਉਨ੍ਹਾਂ ਹੋਰ ਕਿਹਾ ਕਿ ਇੱਥੇ ਤਾਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ’ਆਪ’ ਉਮੀਦਵਾਰ ਬਲਬੀਰ ਸਿੰਘ ਇਕ-ਦੂਜੇ ਦਾ ਵਿਰੋਧ ਕਰ ਰਹੇ ਹਨ, ਪਰ ਪਟਿਆਲਾ ਤੋਂ ਦਸ ਕਿਲੋਮੀਟਰ ਦੂਰ ਕੁਰੂਕਸ਼ੇਤਰ ’ਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਇੱਕੋ ਮੰਚ ’ਤੇ ‘ਆਪ’ ਲਈ ਵੋਟਾਂ ਮੰਗ ਰਹੇ ਹਨ। ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਐਨ.ਕੇ ਸ਼ਰਮਾ ਨੂੰ ਜਿਤਾਉਣ ਲਈ ਜਿੱਥੇ ਸਮੁੱਚਾ ਅਕਾਲੀ ਦਲ ਇੱਕਜੁੱਟ ਹੈ, ਉੱਥੇ ਹੀ ਅੱਜ ਭਾਜਪਾ, ਆਪ ਅਤੇ ਕਾਂਗਰਸ ਆਪਸ ਵਿੱਚ ਵੰਡੀਆਂ ਪਈਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ, ਸਰਕਲ ਪ੍ਰਧਾਨ ਕੁਲਦੀਪ ਹਰਪਾਲਪੁਰ ਤੇ ਨਰੰਜਣ ਸਿੰਘ ਅਲੀਪੁਰ ਆਦਿ ਵੀ ਮੌਜੂਦ ਸਨ।

Related Post