post

Jasbeer Singh

(Chief Editor)

Patiala News

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਪੁਤਲਾ ਫੂਕਿਆ

post-img

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਦੇ ਚੋਣ ਦੌਰੇ ਦੌਰਾਨ ਕਿਸਾਨ ਦੀ ਹੋਈ ਮੌਤ ਨੂੰ ਲੈ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਪੁਤਲਾ ਫ਼ੂਕਿਆ ਅਤੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਤਹਿਸੀਲਦਾਰ ਪਾਤੜਾਂ ਹਰਸਿਮਰਨ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਹਰਭਜਨ ਸਿੰਘ ਧੂਹੜ ਨੇ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਸਾਢੇ ਸੱਤ ਸੌ ਕਿਸਾਨਾਂ ਦੀਆਂ ਕੁਰਬਾਨੀਆਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਲਈਆਂ ਅਤੇ ਹੁਣ ਜਦੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਭਾਜਪਾ ਦੇ ਵਰਕਰ ਕਿਸਾਨਾਂ ਨਾਲ ਧੱਕੇਸ਼ਾਹੀਆਂ ਉੱਤੇ ਉੱਤਰ ਆਏ ਹਨ। ਉਨ੍ਹਾਂ ਅਜਿਹੇ ਭਾਜਪਾ ਆਗੂਆਂ ਸਮੇਤ ਪ੍ਰਨੀਤ ਕੌਰ ’ਤੇ ਕੇਸ ਦਰਜ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਕਦੇ ਵੀ ਭਾਜਪਾ ਨੂੰ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਰਘਵੀਰ ਸਿੰਘ ਨਿਆਲ, ਲਾਭ ਸਿੰਘ ਦੁਗਾਲ ਅਤੇ ਸਲਵਿੰਦਰ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।

Related Post