
ਕਿਸਾਨ ਆਗੂਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ, ਮਾਮਲਾ ਪਿੰਡ ਸੇਹਰਾ ਵਿਖੇ ਕਿਸਾਨ ਸੁਰਿੰਦਰ ਪਾਲ ਸ
- by Aaksh News
- May 8, 2024

ਐਤਵਾਰ ਦੀ ਦੇਰ ਰਾਤ ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਦੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮੁੱਖ ਮੁਲਜ਼ਮਾਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਰੱਖੀ ਗਈ ਮੀਟਿੰਗ ਬੇਸਿੱਟਾ ਰਹੀ... ਬੀਤੇ ਦਿਨੀਂ ਪਿੰਡ ਸਿਹਰਾ ਵਿਖੇ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ਵਿੱਚੋਂ ਇੱਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੀ ਧੱਕਾ ਮੁੱਕੀ ਦੌਰਾਨ ਹੋਈ ਮੌਤ ਦਾ ਮਾਮਲਾ ਤੁੂਲ ਫੜਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਐਤਵਾਰ ਦੀ ਦੇਰ ਰਾਤ ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਦੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮੁੱਖ ਮੁਲਜ਼ਮਾਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਰੱਖੀ ਗਈ ਮੀਟਿੰਗ ਬੇਸਿੱਟਾ ਰਹੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਐਤਵਾਰ ਦੇਰ ਰਾਤ ਮ੍ਰਿਤਕ ਸੁਰਿੰਦਰਪਾਲ ਸਿੰਘ ਆਕੜੀ ਦੇ ਪਰਿਵਾਰਕ ਮੈਂਬਰ ਅਤੇ ਕਿਸਾਨ ਜਥੇਬੰਦੀਆ ਦੀ ਇੱਕ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀ ਹਰਚਰਨ ਸਿੰਘ ਭੁੱਲਰ ਡੀਆਈਜੀ ਪਟਿਆਲਾ ਰੇਂਜ, ਵਰੁਣ ਸ਼ਰਮਾ ਐਸਐਸਪੀ ਪਟਿਆਲਾ, ਮੈਡਮ ਜਸਲੀਨ ਕੌਰ ਭੁੱਲਰ ਐਸਡੀਐਮ ਰਾਜਪੁਰਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਦੋ ਗੇੜ ਵਿੱਚ ਹੋਈ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਸਰਵਣ ਸਿੰਘ ਪੰਧੇਰ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਮਨਜੀਤ ਸਿੰਘ ਘੁਮਾਣਾ ਕੌਮੀ ਪ੍ਰਧਾਨ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ, ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ, ਸੁਖਜੀਤ ਸਿੰਘ ਹਰਦੋਝੰਡੇ ਸੂਬਾ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਮਲਕੀਤ ਸਿੰਘ ਗੁਲਾਮੀਵਾਲਾ ਤੇ ਸਤਨਾਮ ਸਿੰਘ ਬਹਿਰੂ ਕੌਮੀ ਪ੍ਰਧਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਸਮੇਤ ਹੋਰਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨ ਆਗੂ ਸੁਰਿੰਦਰ ਪਾਲ ਸਿੰਘ ਆਕੜੀ ਦੀ ਮੌਤ ਦੇ ਲਈ ਜਿੰਮੇਵਾਰ ਮੁੱਖ ਮੁਲਜਮ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਦੋ ਦਿਨਾਂ ਦੇ ਵਿੱਚ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਪੀੜਿਤ ਪਰਿਵਾਰ ਨੂੰ ਇਨਸਾਫ ਮਿਲ ਸਕੇ।