July 6, 2024 01:19:56
post

Jasbeer Singh

(Chief Editor)

National

: ਕੇਜਰੀਵਾਲ ਰਹਿਣਗੇ ਜੇਲ੍ਹ ਜਾਂ ਚੋਣ ਪ੍ਰਚਾਰ ਲਈ ਮਿਲੇਗੀ ਬੇਲ? SC ਥੋੜ੍ਹੀ ਦੇਰ 'ਚ ਸੁਣਾਏਗੀ ਫ਼ੈਸਲਾ

post-img

ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਉਹ ਚੋਣ ਪ੍ਰਚਾਰ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦੇਣ 'ਤੇ ਵਿਚਾਰ ਕਰ ਸਕਦੀ ਹੈ। : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਉਹ ਚੋਣ ਪ੍ਰਚਾਰ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦੇਣ 'ਤੇ ਵਿਚਾਰ ਕਰ ਸਕਦੀ ਹੈ। ਉਸ ਦੀ ਜ਼ਮਾਨਤ 'ਤੇ ਅੱਜ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਏਗੀ। 'ਆਪ' ਨੇ ਲਾਇਆ ਭਾਰਤ ਸਰਕਾਰ 'ਤੇ ਦੋਹਰੇ ਮਾਪਦੰਡਾਂ ਦਾ ਦੋਸ਼ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਜੋ ਹਲਫ਼ਨਾਮੇ ਦਾਖਲ ਕੀਤਾ ਗਿਆ ਹੈ, ਉਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤ ਸਰਕਾਰ 'ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ ਹੈ। ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ। ਤੁਸੀਂ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਰੋਕ ਰਹੇ ਹੋ, ਪਰ ਕੋਲਾ ਘੁਟਾਲੇ ਦੇ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇਅ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਇਹ ਕਿਹਾ ਜਾ ਸਕਦਾ ਹੈ ਕਿ ਈਡੀ ਭਾਜਪਾ ਲਈ ਕੰਮ ਕਰ ਰਹੀ ਹੈ। ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ ਹਾਈ ਕੋਰਟ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਤੋਂ ਵੀ ਖਾਰਜਿ ਹੋਈ ਸੀ ਪਟੀਸ਼ਨ ਅਰਵਿੰਦ ਕੇਜਰੀਵਾਲ ਨੇ ਗ੍ਰਿਫਤਾਰੀ ਦਾ ਸਮਾਂ ਗ਼ਲਤ ਦੱਸਦਿਆਂ ਇਸ ਨੂੰ ਚੁਣੌਤੀ ਦਿੱਤੀ ਸੀ। ਉਦੋਂ ਹਾਈ ਕੋਰਟ ਨੇ ਕਿਹਾ ਸੀ ਕਿ ਜੇ ਤੁਸੀਂ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਹੀਂ ਹੋਏ ਤਾਂ ਈਡੀ ਕੋਲ ਇਹ ਆਖਰੀ ਬਦਲ ਸੀ। ਇਹ ਕਹਿੰਦਿਆਂ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

Related Post