July 6, 2024 01:10:28
post

Jasbeer Singh

(Chief Editor)

Punjab, Haryana & Himachal

ਸਰਕਾਰੀ ਟਿਊਬਵੈੱਲ ਖਰਾਬ ਹੋਣ ਕਾਰਨ ਪਾਣੀ ਦੀ ਕਿੱਲਤ

post-img

ਪਿੰਡ ਨਖਰੋਜਪੁਰ ਵਿਚ ਜਨ ਸਿਹਤ ਵਿਭਾਗ ਦਾ ਸਰਕਾਰੀ ਟਿਊਬਵੈੱਲ ਦੋ ਦਿਨਾਂ ਤੋਂ ਖਰਾਬ ਹੋਣ ਕਾਰਨ ਅੱਜ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕੀਤਾ। ਪਿੰਡ ਵਾਸੀ ਮੋਹਨ ਸਿੰਘ, ਲਛਮਣ ਸਿੰਘ, ਮੇਘ ਰਾਜ, ਜਸਵਿੰਦਰ ਸਿੰਘ, ਵਿਕਰਮ ਸਿੰਘ, ਤਾਰਾ ਸਿੰਘ, ਸ਼ਾਮ ਲਾਲ, ਅੰਗਰੇਜ ਸਿੰਘ, ਬਲਵਿੰਦਰ ਸਿੰਘ ਤੇ ਹੋਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਨ ਸਿਹਤ ਵਿਭਾਗ ਦਾ ਸਰਕਾਰੀ ਟਿਊਬਵੈੱਲ ਪਿਛਲੇ ਦੋ ਦਿਨਾਂ ਤੋਂ ਖਰਾਬ ਪਿਆ ਹੋਇਆ ਹੈ ਜਿਸ ਕਰਕੇ ਪਿੰਡ ਵਾਸੀ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਪੀਣ ਵਾਲੇ ਪਾਣੀ ਦਾ ਹੋਰ ਕੋਈ ਪ੍ਰਬੰਧ ਨਾ ਹੋਣ ਕਰਕੇ ਪਿੰਡ ਵਾਸੀ ਪ੍ਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਨਾ ਮਿਲਣ ਕਾਰਨ ਘਰ ਦੇ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਪੀਣ ਵਾਲੇ ਪਾਣੀ ਦੇ ਨਾਲ ਨਾਲ ਨਹਾਉਣ ਤੇ ਕੱਪੜੇ ਧੋਣ ਲਈ ਵੀ ਪਾਣੀ ਨਹੀਂ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆ ਰਹੀਆਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਅਪਰੇਟਰ ਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਕਰਨ ਵਾਲਾ ਕੋਈ ਨਹੀਂ। ਇਸ ਸਮੱਸਿਆ ਬਾਰੇ ਜਨ ਸਿਹਤ ਵਿਭਾਗ ਦੇ ਜੇਈ ਮਹਾਵੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲ ਗਈ ਸੀ ਤੇ ਕਿਸੇ ਵੀ ਹਾਲਾਤ ਵਿਚ ਕੱਲ੍ਹ ਤਕ ਪੀਣ ਵਾਲੇ ਪਾਣੀ ਦੀ ਸਪਲਾਈ ਕਰ ਦਿੱਤੀ ਜਾਵੇਗੀ।

Related Post