
ਐਮਰਜੈਂਸੀ ਸੰਵਿਧਾਨ ’ਤੇ ਹਮਲੇ ਦਾ ‘ਸਭ ਤੋਂ ਵੱਡਾ ਤੇ ਕਾਲਾ ਅਧਿਆਏ’: ਮੁਰਮੂ
- by Aaksh News
- June 28, 2024

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਮਰਜੈਂਸੀ ਨੂੰ ਸੰਵਿਧਾਨ ’ਤੇ ‘ਸਿੱਧੇ ਹਮਲੇ ਦਾ ਸਭ ਤੋਂ ਵੱਡਾ ਤੇ ਸਿਆਹ ਅਧਿਆਏ’ ਦੱਸਿਆ ਹੈ। ਉਨ੍ਹਾਂ ਸੰਵਿਧਾਨ ਵਿੱਚ ਸਰਕਾਰ ਦੇ ਅਟੁੱਟ ਵਿਸ਼ਵਾਸ ਅਤੇ ਇਸ ਨੂੰ ‘ਜਨਤਕ ਸੋਝੀ’ ਦਾ ਹਿੱਸਾ ਬਣਾਉਣ ਦੀਆਂ ਕੋਸ਼ਿਸ਼ਾਂ ’ਤੇ ਜ਼ੋਰ ਦਿੱਤਾ। ਦੂਜੇ ਪਾਸੇ ਵਿਰੋਧੀ ਧਿਰਾਂ ਨੂੰ ਰਾਸ਼ਟਰਪਤੀ ਦੇ ਭਾਸ਼ਨ ਨੂੰ ‘ਸਰਕਾਰ ਵੱਲੋਂ ਦਿੱਤੀ ਪਟਕਥਾ’ ਦੱਸ ਕੇ ਖਾਰਜ ਕਰ ਦਿੱਤਾ। ਵਿਰੋਧੀ ਪਾਰਟੀਆਂ ਨੇ 1975 ਦੀ ਐਮਰਜੈਂਸੀ ਦੇ ਜ਼ਿਕਰ ਲਈ ਵੀ ਸਰਕਾਰ ਨੂੰ ਭੰਡਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣਾ ਤੀਜਾ ਕਾਰਜਕਾਲ ਸ਼ੁਰੂ ਕਰਨ ਮਗਰੋਂ ਸੰਸਦ (ਲੋਕ ਸਭਾ ਤੇ ਰਾਜ ਸਭਾ ਦੀ ਸਾਂਝੀ ਬੈਠਕ) ਨੂੰ ਆਪਣੇ ਪਲੇਠੇ ਸੰਬੋਧਨ ਵਿਚ ਰਾਸ਼ਟਰਪਤੀ ਮੁਰਮੂ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੋਕਾਂ ਵੱਲੋਂ ਆਪਣੀ ਸਰਕਾਰ ਦੀਆਂ ਨੀਤੀਆਂ ’ਤੇ ਲਾਈ ਮੋਹਰ ਦੱਸਿਆ। ਆਪਣੇ ਸੰਬੋਧਨ ਵਿਚ ਵਿਰੋਧੀ ਧਿਰ ’ਤੇ ਤਨਜ਼ ਕਸਦਿਆਂ ਮੁਰਮੂ ਨੇ ਕਿਹਾ ਕਿ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਬਾਰੇ ਸ਼ੰਕੇ ਖੜ੍ਹੇ ਕਰਕੇ ਚੋਣ ਅਮਲ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਸੱਟ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾ ਕਿਹਾ ਕਿ ਇਹ ਉਸ ਟਾਹਣੀ ਜਾਣ ਦਰਮਿਆਨ ਮੁਰਮੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਲਈ ਸਜ਼ਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ‘‘ਮੇਰੀ ਸਰਕਾਰ ਪ੍ਰੀਖਿਆ ਨਾਲ ਸਬੰਧਤ ਸੰਸਥਾਵਾਂ ਵਿਚ ਪ੍ਰਮੁੱਖ ਸੁਧਾਰਾਂ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਇਸ ਅਮਲ ਲਈ ਮੁਕੰਮਲ ਪਾਰਦਰਸ਼ਤਾ ਤੇ ਜਾਂਚ ਲੋੜੀਂਦੀ ਹੈ।’’ 50 ਮਿੰਟਾਂ ਦੇ ਆਪਣੇ ਸੰਬੋਧਨ ਦੌਰਾਨ ਰਾਸ਼ਟਰਪਤੀ ਨੇ ਸਰਕਾਰ ਵੱਲੋਂ ਵੱਖ ਵੱਖ ਸੈਕਟਰਾਂ (ਅਰਥਚਾਰਾ, ਰੱਖਿਆ ਤੇ ਖੇਤੀ) ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੀ ਮਜ਼ਬੂਤੀ ਲਈ ਕੀਤੇ ਉਪਰਾਲਿਆਂ ’ਤੇ ਰੌਸ਼ਨੀ ਪਾਈ ਤੇ ਤੀਜੇ ਕਾਰਜਕਾਲ ਵਿਚ ਸਰਕਾਰ ਦੀਆਂ ਤਰਜੀਹਾਂ ਬਾਰੇ ਦੱਸਿਆ। ਰਾਸ਼ਟਰਪਤੀ ਨੇ ਆਪਣੇ ਭਾਸ਼ਣ ਵਿਚ ਪੇਪਰ ਲੀਕ ਤੇ ਉੱਤਰ ਪੂਰਬ ਖਿੱਤੇ ਨਾਲ ਜੁੜੇ ਮਸਲਿਆਂ ਦਾ ਹਵਾਲਾ ਦਿੱਤਾ ਤਾਂ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਕਰਕੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ। ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿਚ ਭਾਜਪਾ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਜਿਵੇਂ ਬੁਲੇਟ ਟਰੇਨਾਂ ਤੇ ਸੀਨੀਅਰ ਸਿਟੀਜ਼ਨਜ਼ ਲਈ ਸਿਹਤ ਬੀਮੇ ਨੂੰ ਵੀ ਛੋਹਿਆ। ਭਾਸ਼ਣ ਵਿਚ ਇਕਸਾਰ ਸਿਵਲ ਕੋਡ (ਯੂਸੀਸੀ) ਤੇ ਇਕ ਰਾਸ਼ਟਰ ਇਕ ਚੋਣ ਜਿਹੇ ਵਾਅਦਿਆਂ ਦਾ ਕਿਤੇ ਕੋਈ ਜ਼ਿਕਰ ਨਹੀਂ ਸੀ। ਦੱਸਣਾ ਬਣਦਾ ਹੈ ਕਿ ਰਾਸ਼ਟਰਪਤੀ ਦਾ ਭਾਸ਼ਣ ਸਰਕਾਰ ਵੱਲੋਂ ਪ੍ਰਵਾਨਿਤ ਦਸਤਾਵੇਜ਼ ਹੁੰਦਾ ਹੈ, ਜੋ ਸਰਕਾਰ ਦੇ ਏਜੰਡੇ ਨੂੰ ਦਰਸਾਉਂਦਾ ਹੈ। ਮੁਰਮੂ ਨੇ ਕਿਹਾ, ‘‘ਮੇਰੀ ਸਰਕਾਰ ਭਾਰਤ ਦੇ ਸੰਵਿਧਾਨ ਨੂੰ ਮਹਿਜ਼ ਸ਼ਾਸਨ ਕਰਨ ਦਾ ਜ਼ਰੀਆ ਨਹੀਂ ਮੰਨਦੀ; ਇਸ ਦੀ ਥਾਂ ਅਸੀਂ ਆਪਣੇ ਸੰਵਿਧਾਨ ਨੂੰ ‘ਜਨਤਕ ਸੋਝੀ’ ਦਾ ਹਿੱਸਾ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਾਂ।’’ ਭਾਰਤ ਦੀ ਪਹਿਲੀ ਆਦਿਵਾਸੀ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਆਖਿਆ ਕਿ ਲੋਕਾਂ ਨੇ ਲਗਾਤਾਰ ਤੀਜੀ ਵਾਰ ਸਪਸ਼ਟ ਬਹੁਮਤ ਨਾਲ ਸਥਿਰ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਇਹ ਛੇ ਦਹਾਕਿਆਂ ਬਾਅਦ ਸੰਭਵ ਹੋਇਆ ਹੈ। ਰਾਸ਼ਟਰਪਤੀ ਨੇ ਕਿਹਾ, ‘‘ਭਾਰਤ ਦੇ ਲੋਕਾਂ ਨੂੰ ਪੂਰਾ ਭਰੋਸਾ ਹੈ ਕਿ ਸਿਰਫ਼ ਮੇਰੀ ਸਰਕਾਰ ਹੀ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕਦੀ ਹੈ। ਇਹ ਫ਼ਤਵਾ ਹੈ ਤਾਂ ਕਿ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਕੰਮ ਬੇਰੋਕ ਜਾਰੀ ਰਹੇ।’’ ਰਾਸ਼ਟਰਪਤੀ ਮੁਰਮੂ ਨੇ ਵਿਰੋਧੀ ਧਿਰ, ਜੋ ਪਿਛਲੀਆਂ ਦੋ ਲੋਕ ਸਭਾਵਾਂ ਦੇ ਮੁਕਾਬਲੇ ਗਿਣਤੀ ਪੱਖੋਂ ਪਹਿਲਾਂ ਨਾਲੋਂ ਮਜ਼ਬੂਤ ਹੋਈ ਹੈ, ਨੂੰ ਸਿਹਤਮੰਦ ਵਿਚਾਰ ਚਰਚਾ ਦਾ ਪ੍ਰਤੱਖ ਸੁਨੇਹਾ ਦਿੰਦੇ ਹੋਏ ਕਿਹਾ ਕਿ (ਸਰਕਾਰ ਦੀਆਂ) ਨੀਤੀਆਂ ਦਾ ਵਿਰੋਧ ਕਰਨਾ ਤੇ ਸੰਸਦੀ ਕੰਮਕਾਜ ਵਿਚ ਅੜਿੱਕਾ ਦੋ ਵੱਖੋ ਵੱਖਰੀਆਂ ਚੀਜ਼ਾਂ ਹਨ। ਲੋਕ ਸਭਾ ਚੋਣਾਂ ਸਫਲ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਵਧਾਈ ਦਿੰਦਿਆਂ ਮੁਰਮੂ ਨੇ ਭਾਰਤ ਦੀ ਜਮਹੂਰੀਅਤ ਤੇ ਚੋਣ ਅਮਲ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਣ ਦੀਆਂ ਕੋਸ਼ਿਸ਼ਾਂ ਖਿਲਾਫ਼ ਖ਼ਬਰਦਾਰ ਕੀਤਾ। ਉਨ੍ਹਾਂ ਕਿਹਾ, ‘‘ਈਵੀਐੱਮਜ਼ ਨੇ ਪਿਛਲੇ ਕੁਝ ਦਹਾਕਿਆਂ ਵਿਚ ਸੁਪਰੀਮ ਕੋਰਟ ਤੋਂ ਲੈ ਕੇ ਲੋਕਾਂ ਦੀ ਅਦਾਲਤ ਤੱਕ ਹਰ ਅਜ਼ਮਾਇਸ਼ ਪਾਸ ਕੀਤੀ ਹੈ।’’ ਮੁਰਮੂ ਨੇ ਕਿਹਾ ਕਿ ਅਗਾਮੀ ਬਜਟ, ਜੋ ਜੁਲਾਈ ਦੇ ਆਖਰੀ ਹਫ਼ਤੇ ਪੇਸ਼ ਕੀਤੇ ਜਾਣ ਦੀ ਉਮੀਦ ਹੈ, ਸਰਕਾਰ ਦੀਆਂ ਦੂਰਗਾਮੀ ਨੀਤੀਆਂ ਤੇ ਭਵਿੱਖੀ ਦ੍ਰਿਸ਼ਟੀਕੋਣ ਦਾ ਪ੍ਰਭਾਵਸ਼ਾਲੀ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਕਈ ਪ੍ਰਮੁੱਖ ਆਰਥਿਕ ਤੇ ਸਮਾਜਿਕ ਫੈਸਲਿਆਂ ਦੇ ਨਾਲ ਇਤਿਹਾਸਕ ਪੇਸ਼ਕਦਮੀ ਵੀ ਨਜ਼ਰ ਆਏਗੀ। ਰਾਸ਼ਟਰਪਤੀ ਨੇ ਕਿਹਾ ਕਿ ਵਿਰੋਧੀ ਮਾਨਸਿਕਤਾ ਅਤੇ ਤੰਗ ਖ਼ੁਦਗਰਜ਼ੀ ਨੇ ਜਮਹੂਰੀਅਤ ਦੇ ਬੁਨਿਆਦੀ ਆਸੇ ਨੂੰ ਕਮਜ਼ੋਰ ਅਤੇ ਸੰਸਦੀ ਪ੍ਰਬੰਧ ਤੇ ਦੇਸ਼ ਦੀ ਵਿਕਾਸ ਯਾਤਰਾ ਨੂੰ ਅਸਰਅੰਦਾਜ਼ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਸਥਿਰ ਸਰਕਾਰਾਂ ਦੇ ਸਮਿਆਂ ਦੌਰਾਨ ਕਈ ਸਰਕਾਰਾਂ ਚਾਹੁੰਦੇ ਹੋਏ ਵੀ ਨਾ ਤਾਂ ਸੁਧਾਰ ਲਿਆ ਸਕੀਆਂ ਤੇ ਨਾ ਕੋਈ ਅਹਿਮ ਫੈਸਲੇ ਲੈ ਸਕੀਆਂ, ਪਰ ਲੋਕਾਂ ਨੇ 2014 ਵਿਚ ਫੈਸਲਾਕੁਨ ਫ਼ਤਵੇ ਨਾਲ ਹਾਲਾਤ ਬਦਲ ਦਿੱਤੇ। ਉਧਰ ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਰਾਸ਼ਟਰਪਤੀ ਮੁਰਮੂ ਦਾ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਵਿਆਪਕ ਸੀ, ਜਿਸ ਵਿਚ ਤਰੱਕੀ ਤੇ ਸੁਸ਼ਾਸਨ ਦਾ ਖ਼ਾਕਾ ਪੇਸ਼ ਕੀਤਾ ਗਿਆ
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.