July 6, 2024 01:22:02
post

Jasbeer Singh

(Chief Editor)

Patiala News

ਜੈ ਇੰਦਰ ਕੌਰ ਨੇ ਨਦੀਆਂ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

post-img

ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀਆਂ ਦੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਕੀਤੇ ਗਏ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਗਾਮੀ ਮੌਨਸੂਨ ਸੀਜ਼ਨ ਲਈ ਤਿਆਰੀਆਂ ਦੀ ਘਾਟ ’ਤੇ ਚਿੰਤਾ ਜ਼ਾਹਰ ਕੀਤੀ ਅਤੇ ਉਮੀਦ ਜਤਾਈ ਕਿ ਪਿਛਲੇ ਸਾਲ ਦੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ। ਜੈ ਇੰਦਰ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਇਨ੍ਹਾਂ ਨਦੀਆਂ ਨੇ ਸ਼ਹਿਰ ਵਿੱਚ ਭਾਰੀ ਤਬਾਹੀ ਮਚਾਈ ਸੀ, ਜਿਸ ਕਾਰਨ ਜਾਇਦਾਦ, ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ ਸੀ। ਇਨ੍ਹਾਂ ਡਰੇਨਾਂ ਦੀ ਸਹੀ ਸਫ਼ਾਈ ਅਤੇ ਰੱਖ-ਰਖਾਅ ਦੀ ਘਾਟ ਆਉਣ ਵਾਲੇ ਬਰਸਾਤ ਦੇ ਮੌਸਮ ਵਿੱਚ ਹੜ੍ਹਾਂ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਨਾਗਰਿਕਾਂ, ਖ਼ਾਸ ਤੌਰ ’ਤੇ ਆਸ-ਪਾਸ ਦੀਆਂ ਕਲੋਨੀਆਂ ਦਾ ਨੁਕਸਾਨ ਹੋ ਸਕਦਾ ਹੈ। ਇਹ ਯਕੀਨੀ ਬਣਾਉਣਾ ਸਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ, ਕਿ ਪਾਣੀ ਭਰਨ ਅਤੇ ਹੜ੍ਹਾਂ ਨੂੰ ਰੋਕਣ ਲਈ ਡਰੇਨਾਂ ਨੂੰ ਸਾਰੀਆਂ ਰੁਕਾਵਟਾਂ ਅਤੇ ਮਲਬੇ ਤੋਂ ਤੁਰੰਤ ਸਾਫ਼ ਕੀਤਾ ਜਾਵੇ। ਇਸ ਮੌਕੇ ਜੈ ਇੰਦਰ ਨੇ ਮੰਗ ਪੱਤਰ ਏਡੀਸੀ ਨੂੰ ਵੀ ਸੌਂਪਿਆ ਤੇ ਨਦੀਆਂ ਦੀ ਸਫ਼ਾਈ ਦੀ ਮੰਗ ਕੀਤੀ।

Related Post