post

Jasbeer Singh

(Chief Editor)

ਮੁੱਖ ਮੰਤਰੀ ਮਾਨ ਅੱਜ ਬਾਅਦ ਦੁਪਹਿਰ ਕਰਨਗੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ

post-img

ਮੁੱਖ ਮੰਤਰੀ ਮਾਨ ਅੱਜ ਬਾਅਦ ਦੁਪਹਿਰ ਕਰਨਗੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਵੀਰਵਾਰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਜਿਸ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਜੋਗਿੰਦਰ ਸਿੰਘ ਉਗਰਾਹਾਂ, ਜ਼ੋਰਾ ਸਿੰਘ ਨਸਰਾਲੀ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜਿਆ ਗਿਆ ਹੈ। ਪੰਜਾਬ ਭਵਨ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ, ਜਿਸ ਵਿਚ ਉਨ੍ਹਾਂ ਵਲੋਂ ਮੁੱਖ ਮੰਤਰੀ ਨੂੰ ਮੋਰਚੇ ਦੀਆਂ 8 ਮੰਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਜਿਸ ਨੂੰ ਉਹ ਮੁੱਖ ਮੰਤਰੀ ਸਾਹਮਣੇ ਜਨਤਕ ਕਰਨ ਦੀ ਮੰਗ ਕਰਨਗੇ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਬੁੱਧਵਾਰ ਸ਼ਾਮ 5 ਵਜੇ ਕਿਸਾਨਾਂ ਨੂੰ ਪੰਜਾਬ ਭਵਨ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਦਾ ਜੋ ਸੁਨੇਹਾ ਮਿਲਿਆ ਸੀ ਵਿਚ ਹਿੱਸਾ ਲੈਣ ਲਈ ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ, ਵਿੱਤ ਸਕੱਤਰ ਹਰਮੇਸ਼ ਸਿੰਘ ਮਾਲੜੀ, ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਆਦਿ ਆਗੂਆਂ ਦਾ 10 ਮੈਂਬਰੀ ਵਫ਼ਦ ਸ਼ਾਮ ਪੰਜ ਵਜੇ ਪੰਜਾਬ ਭਵਨ ਸੈਕਟਰ-3 ਪਹੁੰਚਿਆ। ਇਸ ਦੌਰਾਨ ਮੁੱਖ ਸਕੱਤਰ ਦੀ ਥਾਂ ਏ. ਡੀ. ਜੀ. ਪੀ. ਜਸਕਰਨ ਸਿੰਘ, ਨਰਿੰਦਰ ਭਾਰਗਵ ਤੇ ਗੁਰਜੀਤ ਸਿੰਘ ਰੋਮਾਣਾ ਵੱਲੋਂ ਪੰਜਾਬ ਭਵਨ ’ਚ ਮੀਟਿੰਗ ਕੀਤੀ ਗਈ ਸੀ ਤੇ ਉਨ੍ਹਾਂ ਵਲੋਂ ਹੀ ਦੱਸਿਆ ਗਿਆ ਸੀ ਕਿ ਮੁੱਖ ਮੰਤਰੀ ਪੰਜਾਬ ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ।

Related Post