post

Jasbeer Singh

(Chief Editor)

Punjab

ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁੱਲਾ ਨੇ ਚੁੱਕੀ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸ

post-img

ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁੱਲਾ ਨੇ ਚੁੱਕੀ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਜੰਮੂ ਕਸ਼ਮੀਰ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਵਿਚ ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਵੇਰੇ 11.30 ਵਜੇ ਉਮਰ ਅਬਦੁੱਲਾ ਅਤੇ ਪੰਜ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਦੱਸ ਦੇਈਏ ਕਿ ਉਮਰ ਦੇ ਸਹੁੰ ਚੁੱਕ ਸਮਾਗਮ `ਚ ਵਿਰੋਧੀ ਗਠਜੋੜ `ਇੰਡੀਆ` ਦੇ ਨੇਤਾਵਾਂ ਜਿਵੇਂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ, ਪ੍ਰਕਾਸ਼ ਕਰਤ, ਕਨੀਮੋਝੀ, ਮਹਿਬੂਬਾ ਮੁਫਤੀ ਆਦਿ ਨੇ ਸ਼ਿਰਕਤ ਕੀਤੀ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਉਮਰ ਅਬਦੁੱਲਾ ਨੇ ਯਾਦਗਾਰ `ਤੇ ਐੱਨਸੀ ਦੇ ਸੰਸਥਾਪਕ ਸ਼ੇਖ ਮੁਹੰਮਦ ਅਬਦੁੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪਠਾਨੀ ਸੂਟ ਅਤੇ ਕੋਟ ਪਹਿਨੇ 54 ਸਾਲਾ ਅਬਦੁੱਲਾ ਨੇ ਪਾਰਟੀ ਸੰਸਥਾਪਕ ਦੀ ਯਾਦਗਾਰ `ਤੇ ਫੁੱਲ ਚੜ੍ਹਾਏ ।

Related Post