post

Jasbeer Singh

(Chief Editor)

Punjab

ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ

post-img

ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਬਣੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਨਵੇਂ ਸਿਰੇ ਤੋਂ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚਅਰਮੈਨਸ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਸ ਸਬੰਧ ਦੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੂੰ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ । ਇਸੇ ਤਰ੍ਹਾਂ ਊਰਜਾ ਮੰਤਰੀ ਅਨਿਲ ਵਿਜ ਨੂੰ ਕੈਥਲ ਤੇ ਸਿਰਸਾ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੂੰ ਹਿਸਾਰ ਤੇ ਰੋਹਤਕ, ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੂੰ ਨੂੰਹ ਤੇ ਫਰੀਦਾਬਾਦ ਅਤੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾਂ ਨੂੰ ਭਿਵਾਨੀ ਤੇ ਜੀਂਦ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ । ਇੰਨ੍ਹਾਂ ਤੋਂ ਇਲਾਵਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੂੰ ਰਿਵਾੜੀ ਤੇ ਪੰਚਕੂਲਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੂੰ ਮਹੇਂਦਰਗੜ੍ਹ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਨੂੰ ਚਰਖੀ ਦਾਦਰੀ ਤੇ ਝੱਜਰ, ਜਨਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅੰਬਾਲਾ ਤੇ ਕਰਨਾਲ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੂਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੂੰ ਪਾਣੀਪਤ ਤੇ ਯਮੁਨਾਨਗਰ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੁੰ ਫਤਿਹਾਬਾਦ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੂੰ ਪਲਵਲ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੀਵ ਨਾਗਰ ਨੂੰ ਕੁਰੂਕਸ਼ੇਤਰ ਅਤੇ ਨੌਜੁਆਨ ਸ਼ਕਤੀਕਰਣ ਅਤੇ ਉਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੂੰ ਸੋਨੀਪਤ ਜਿਲ੍ਹਾ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਨਿਯੁਕਤ ਕੀਤਾ ਹੈ ।

Related Post