
ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਹਰਚੰਦ ਸਿੰਘ ਬਰਸਟ ਨੇ ਕੀਤਾ ਸਨਮਾਨਿਤ
- by Jasbeer Singh
- November 18, 2024

ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਹਰਚੰਦ ਸਿੰਘ ਬਰਸਟ ਨੇ ਕੀਤਾ ਸਨਮਾਨਿਤ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਮਾਰੋਹ ਦਾ ਆਯੋਜਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਨੇ ਸ਼ਿਰਕਤ ਕੀਤੀ । ਇਸ ਮੌਕੇ ਮੁੱਖ ਮਹਿਮਾਨ ਵੱਲੋਂ ਅਧਿਆਪਕਾਂ ਅਤੇ ਵਿਦਿਆ ਦੇ ਖੇਤਰ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ । ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਬਿਤਾਏ ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਿੱਚ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਕਰੀਬ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ, ਮੁਹੱਲਾ ਕਲੀਨਿਕ, ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕਰਵਾਉਣਾ, 600 ਯੂਨਿਟ ਮੁਫ਼ਤ ਬਿਜਲੀ, ਸੜਕ ਸੁਰੱਖਿਆਂ ਫੋਰਸ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜਨ ਦੌਰਾਨ ਮੰਡੀਆਂ ਦੇ ਖਾਲੀ ਪਏ ਕਵਰ ਸ਼ੈੱਡਾਂ ਨੂੰ ਖੇਡਾਂ ਦੀ ਟ੍ਰੇਨਿੰਗ ਦੇਣ ਲਈ ਇਨਡੋਰ ਸਟੇਡੀਅਮ ਵੱਜੋਂ ਇਸਤੇਮਾਲ ਕੀਤਾ ਜਾ ਰਿਹਾ ਹੈ । ਰਾਮਪੁਰਾ ਫੂਲ ਵਿਖੇ ਸਕੈਟਿੰਗ, ਸੁਲਤਾਨਪੁਰ ਲੋਧੀ ਤੇ ਮਲੋਟ ਵਿਖੇ ਬਾਸਕਿਟ ਬਾਲ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ । ਜਲਦ ਹੀ ਪੰਜਾਬ ਦੀਆਂ ਹੋਰਨਾਂ ਮੰਡੀਆਂ ਵਿੱਚ ਵੀ ਇਸੇ ਤਰ੍ਹਾਂ ਆਫ ਸੀਜਨ ਦੌਰਾਨ ਇਨਡੋਰ ਖੇਡਾਂ ਦੀ ਟ੍ਰੇਨਿੰਗ ਸੁਰੂ ਕਰ ਦਿੱਤੀ ਜਾਵੇਗੀ । ਸ. ਬਰਸਟ ਨੇ ਦੱਸਿਆ ਕਿ ਇਸਦੇ ਨਾਲ ਹੀ ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਵਿਆਹ-ਸ਼ਾਦੀਆਂ ਜਾਂ ਸਮਾਜਿਕ ਕਾਰਜਾਂ ਲਈ ਬਹੁਤ ਹੀ ਘੱਟ ਰੇਟਾਂ ਤੇ ਕਿਰਾਏ ਤੇ ਵੀ ਮੁਹੱਇਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਸਥਿਤ ਕਿਸਾਨ ਭਵਨ ਦੀ ਰੈਨੋਵੇਸ਼ਨ ਕਰਵਾਈ ਗਈ । ਉੱਥੇ ਦੇ ਸਟਾਫ ਮੈਂਬਰਾਂ ਨੂੰ ਟਰੇਨਿੰਗ ਦਵਾਈ ਗਈ । ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਵਿੱਖੇ ਪਾਰਟੀਆਂ ਆਦਿ ਪ੍ਰੋਗਰਾਮਾਂ ਲਈ ਵੱਡੇ ਹਾਲ ਹਨ ਤੇ ਇਸ ਤੋਂ ਇਲਾਵਾ ਕਿੱਟੀ ਪਾਰਟੀ ਸਮੇਤ ਹੋਰ ਛੋਟੇ ਪ੍ਰੋਗਰਾਮਾਂ ਲਈ ਜੇਹਲਮ ਹਾਲ ਵੀ ਬਣਾਇਆ ਗਿਆ ਹੈ, ਜਿਸ ਵਿੱਚ ਐਲ. ਈ. ਡੀ. ਟੀ. ਵੀ., ਮਿਊਜਿਕ ਅਤੇ ਲਾਇਟ ਸਿਸਟਮ ਵੀ ਲਗਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਤੋਂ ਇੱਕ ਸਾਲ ਵਿੱਚ ਕਰੀਬ 4 ਕਰੋੜ 13 ਲੱਖ ਰੁਪਏ ਦੀ ਆਮਦਨ ਹੋਈ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਮੇਰੇ ਵੱਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਸਾਰੇ ਮੁਲਾਜਮਾਂ ਨੂੰ 5-5 ਪੌਦੇ ਹਰ ਸੀਜਨ ਵਿੱਚ ਲਗਾਉਣ ਦੀ ਅਪੀਲ ਕੀਤੀ ਗਈ, ਤੇ ਕਰੀਬ ਦੇਢ਼ ਲੱਖ ਬੂਟੇ ਲਗਾਏ ਗਏ ਹਨ। ਉਨ੍ਹਾਂ ਸਾਰੀਆਂ ਨੂੰ ਆਪਣੇ ਆਲੇ-ਦੁਆਲੇ 5-5 ਬੂਟੇ ਲਗਾਉਣ ਦੀ ਅਪੀਲ ਕੀਤੀ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸ. ਮਨਜੀਤ ਸਿੰਘ ਨਾਰੰਗ ਰਿਟਾਇਰਡ ਆਈ. ਏ. ਐਸ., ਵਿਜੈ ਗੋਇਲ ਪ੍ਰਧਾਨ, ਡਾ. ਪੁਰਸ਼ੋਤਮ ਗੋਇਲ ਜਰਨਲ ਸਕੱਤਰ, ਕਮਲ ਗੋਇਲ ਵਿੱਤ ਸਕੱਤਰ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਮੌਜੂਦ ਰਹਿਆਂ ।
Related Post
Popular News
Hot Categories
Subscribe To Our Newsletter
No spam, notifications only about new products, updates.