
ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, ਦੋ ਲੋਕਾਂ ਦੀ ਹੋਈ ਮੌਤ
- by Jasbeer Singh
- December 5, 2024

ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, ਦੋ ਲੋਕਾਂ ਦੀ ਹੋਈ ਮੌਤ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ’ਤੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ । ਇਥੇ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦਰਮਿਆਨ ਭਿਆਨਕ ਟੱਕਰ ਹੋਈ, ਜਿਸ ਵਿਚ ਬੱਸ ਦੇ ਪਰਖੱਚੇ ਉੱਡ ਗਏ ਤੇ ਹੁਣ ਤੱਕ ਫਿਲਹਾਲ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਕਈ ਲੋਕ ਜ਼ਖ਼ਮੀ ਹੋ ਗਏ ।