
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ ਦਾ ਸਨਮਾਨ
- by Jasbeer Singh
- January 28, 2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ ਦਾ ਸਨਮਾਨ 67ਵੀਂ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ਦੇ ਟੀਮ ਈਵੈਂਟ ਵਿੱਚ ਜਿੱਤਿਆ ਸੋਨ ਤਗਮਾ ਦਿੜ੍ਹਬਾ/ ਸੰਗਰੂਰ, 28 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਤਾਇਨਾਤ ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਖੇਡ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਦਰਜ ਕਰਨ ਲਈ ਸਨਮਾਨਿਤ ਕੀਤਾ ਗਿਆ । ਦਿੜ੍ਹਬਾ ਦੇ ਸਬ ਡਵੀਜ਼ਨਲ ਕੰਪਲੈਕਸ ਵਿਖੇ ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਮੁਬਾਰਕਬਾਦ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਵੀਂ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ ਵਿਖੇ ਹੋਈ 67ਵੀ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ਦੇ ਡਬਲ ਟ੍ਰੈਪ (ਸ਼ੋਟ ਗੰਨ) ਈਵੈਂਟ ਵਿੱਚ ਤਿੰਨ ਖਿਡਾਰੀਆਂ ਉੱਤੇ ਅਧਾਰਤ ਟੀਮ ਵੱਲੋਂ ਸੋਨ ਤਗਮਾ ਹਾਸਿਲ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਇਹਨਾਂ ਖਿਡਾਰੀਆਂ ਵਿੱਚ ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਵੀ ਸ਼ਾਮਿਲ ਹਨ, ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ । ਇਸ ਮੌਕੇ ਮੌਜੂਦ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਕੈਬਿਨਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸਡੀਐਮ ਰਾਜੇਸ਼ ਸ਼ਰਮਾ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਨੇ ਵੀ ਡੀਐਸਪੀ ਪ੍ਰਿਥਵੀ ਸਿੰਘ ਚਹਿਲ ਨੂੰ ਮੁਬਾਰਕਬਾਦ ਦਿੱਤੀ ।