
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਕੁਲਾਰਾਂ ਵਿਖੇ ਐਸ ਸੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
- by Jasbeer Singh
- May 30, 2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਕੁਲਾਰਾਂ ਵਿਖੇ ਐਸ ਸੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਨਾਭਾ, 30 ਮਈ : ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗ੍ਰਾਂਟ ਨਾਲ ਪਿੰਡ ਕੁਲਾਰਾਂ ਵਿਖੇ ਐਸ. ਸੀ. ਧਰਮਸ਼ਾਲਾ ਕਮਿਊਨਿਟੀ ਸੈਂਟਰ ਦੇ ਹੋਣ ਵਾਲੇ ਨਵੀਨੀਕਰਨ ਦਾ ਨੀਂਹ ਪੱਥਰ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਤੇ ਸਮੁੱਚੀ ਪੰਚਾਇਤ ਦੀ ਹਾਜ਼ਰੀ ਵਿੱਚ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ਤੇ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਪਿੰਡ ਦੇ ਸਰਪੰਚ ਦਵਿੰਦਰ ਸਿੰਘ ਨੇ ਗ੍ਰਾਂਟ ਦੇਣ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਗੁਰਦੇਵ ਸਿੰਘ, ਬੇਅੰਤ ਸਿੰਘ, ਲਵਪ੍ਰੀਤ ਸਿੰਘ ਲੱਭੂ, ਹਨੀ ਸਿੰਘ ਪੰਚ, ਨਵਜੋਤ ਕੌਰ ਪੰਚ, ਨਿਰਮਲ ਕੌਰ ਪੰਚ, ਸੰਦੀਪ ਕੌਰ ਪੰਚ, ਰਣਧੀਰ ਸਿੰਘ, ਗੁਰਪ੍ਰੀਤ ਸਿੰਘ, ਕੇਵਲ ਸਿੰਘ, ਹਰਦੀਪ ਸਿੰਘ, ਗੁਰਦਰਸ਼ਨ ਸਿੰਘ, ਕਰਨ ਸ਼ੇਰ ਸਿੰਘ, ਸੁਖਚੈਨ ਸਿੰਘ, ਜਤਿੰਦਰ ਸਿੰਘ ਸਰਾਓ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.