post

Jasbeer Singh

(Chief Editor)

Patiala News

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ

post-img

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ ਹੜ੍ਹਾਂ ਤੋਂ ਬਚਾਅ ਲਈ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਖੇਤਰਾਂ ਦਾ ਦੌਰਾ ਕਰਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਪਟਿਆਲਾ 25 ਜੂਨ : ਹੜ੍ਹਾਂ ਤੋਂ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ । ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਪ੍ਰਬੰਧਾਂ ਵਿੱਚ ਕਮੀਆਂ ਨਹੀ ਰਹਿਣੀਆਂ ਚਾਹੀਦੀਆਂ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਤੁਰੰਤ ਸਖ਼ਤ ਐਕਸ਼ਨ ਲਿਆ ਜਾਵੇਗਾ । ਡਿਪਟੀ ਕਮਿਸ਼ਨਰ ਨੇ ਛੋਟੀ ਤੇ ਵੱਡੀ ਨਦੀ ਸਬੰਧੀ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਹਨਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਉਹਨਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿੱਥੇ ਪਹਿਲਾਂ ਬਰਸਾਤਾਂ ਦੌਰਾਨ ਹੜ੍ਹ ਆਏ ਸਨ । ਉਹਨਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ, ਸੀਵਰੇਜ ਬੋਰਡ, ਸਥਾਨਕ ਸਰਕਾਰਾਂ , ਨਗਰ ਨਿਗਮ, ਪੀ.ਐਸ.ਪੀ.ਸੀ.ਐਲ, ਖੁਰਾਕ ਤੇ ਸਿਵਲ ਸਪਲਾਈ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ ਤੇ ਚਰਚਾ ਵੀ ਕੀਤੀ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ , ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.) ਨਵਰੀਤ ਕੌਰ ਸੇਂਖੋਂ, ਐਸ.ਡੀ.ਐਮ. ਨਾਭਾ ਇਸਮਿਤ ਵਿਜੇ ਸਿੰਘ , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ , ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Related Post