post

Jasbeer Singh

(Chief Editor)

Latest update

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਕਰਨਾਲ ਤੋਂ ਕੀਤਾ ਗ੍ਰਿਫ਼ਤਾਰ

post-img

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਕਰਨਾਲ ਤੋਂ ਕੀਤਾ ਗ੍ਰਿਫ਼ਤਾਰ ਪਟਿਆਲਾ, 2 ਸਤੰਬਰ 2025 : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪੁਲਸ ਨੇ ਇਕ ਪੁੁਰਾਣੇ ਮਾਮਲੇ ਵਿਚ ਕਰਨਾਲ ਤੋਂ ਗ੍ਰਿਫ਼ਤਾਰ ਕਰਦਿਆਂ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਪਠਾਣਮਾਜਰਾ ਨੂੰ ਇਕ ਪੁਰਾਣੇ ਮਾਮਲੇ ਵਿਚ ਹਰਿਆਣਾ ਦੇ ਕਰਨਾਲ ਤੋਂ ਜਿਥੇ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਪਠਾਣਮਾਜਰਾ ਖਿਲਾਫ ਧਾਰਾ 376 ਤਹਿਤ ਕੇਸ ਵੀ ਦਰਜ ਕੀਤਾ ਗਿਆ ਹੈ। ਮੈਨੂੰ ਦਬਾਇਆ ਜਾ ਰਿਹਾ ਹੈ ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕੀ ਸੀ : ਪਠਾਣਮਾਜਰਾ ਗ੍ਰਿਫ਼ਤਾਰੀ ਤੋਂ ਪਹਿਲਾਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੈਨੂੰ ਦਬਾਇਆ ਜਾ ਰਿਹਾ ਹੈ, ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਅਵਾਜ਼ ਚੁੱਕੀ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ, ਬੇਸ਼ੱਕ ਪਾਰਟੀ ਵੱਲੋਂ ਮੇਰੇ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ, ਚਾਹੇ ਮੇਰੇ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਣ ਮੈਨੂੰ ਕੋਈ ਪ੍ਰਵਾਹ ਨਹੀਂ। ਪਠਾਣਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਸਬੰਧੀ ਸ਼ੋਸਲ ਮੀਡੀਆ ਅਕਾਊਂਟ ਫੇਸਬੁੱਕ ’ਤੇ ਜਾਣਕਾਰੀ ਦਿੱਤੀ।

Related Post