post

Jasbeer Singh

(Chief Editor)

Punjab

ਧੀ ਦੇ ਚਰਿੱਤਰ ਤੇ ਸ਼ੱਕ ਦੇ ਚੱਕਰ ਵਿਚ ਪਿਤਾ ਨੇ ਨਹਿਰ ਵਿਚ ਸੁੱਟੀ ਧੀ

post-img

ਧੀ ਦੇ ਚਰਿੱਤਰ ਤੇ ਸ਼ੱਕ ਦੇ ਚੱਕਰ ਵਿਚ ਪਿਤਾ ਨੇ ਨਹਿਰ ਵਿਚ ਸੁੱਟੀ ਧੀ ਫਿਰੋਜਪੁਰ, 3 ਅਕਤੂਬਰ 2025 : ਪੰਜਾਬ ਦੇ ਸ਼ਹਿਰ ਫ਼ਿਰੋਜ਼ਪੁਰ ਵਿਚ ਇਕ ਪਿਤਾ ਵਲੋਂ ਅਪਣੀ ਹੀ ਧੀ ਨੂੰ ਨਹਿਰ ਵਿਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾਕ੍ਰਮ ਇਸ ਲਈ ਵਾਪਰਿਆ ਕਿਉਂਕਿ ਇਕ ਪਿਤਾ ਵਲੋਂ ਹੀ ਆਪਣੀ ਧੀ ਦੇ ਕਰੈਕਟਰ ਤੇ ਸ਼ੱਕ ਕੀਤਾ ਜਾ ਰਿਹਾ ਸੀ। ਪੁਲਸ ਨੇ ਕਰ ਲਿਆ ਹੈ ਕੇਸ ਦਰਜ ਫਿਰੋਜ਼ਪੁਰ ਵਿਖੇ ਵਾਪਰੇ ਇਸ ਘਟਨਾਕ੍ਰਮ ਦੇ ਚਲਦਿਆਂ ਪੁਲਸ ਵਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਰਜੀਤ ਸਿੰਘ ਵਾਸੀ ਹਾਊਸਿੰਗ ਬੋਰਡ ਕਲੋਨੀ ਫ਼ਿਰੋਜ਼ਪੁਰ ਸ਼ਹਿਰ ਸ਼ਾਮਲ ਹੈ। ਕੀ ਦੱਸਿਆ ਥਾਣਾ ਦੇ ਐਸ. ਐਚ. ਓ. ਨੇ ਜਿਸ ਥਾਂ ਤੇ ਘਟਨਾ ਵਾਪਰੀ ਦੇ ਅਧੀਨ ਆਉਂਦੇ ਥਾਣੇ ਦੇ ਐਸ. ਐਚ. ਓ. ਜਤਿੰਦਰ ਸਿੰਘ ਨੇ ਦਸਿਆ ਕਿ ਸ਼ਿਕਾਇਤਕਰਤਾ ਦਾ ਮਾਮਾ ਸੁਰਜੀਤ ਸਿੰਘ ਉਸ ਦੀ ਲੜਕੀ ਦੇ ਚਾਲ-ਚਲਣ ’ਤੇ ਸ਼ੱਕ ਕਰਦਾ ਸੀ ਅਤੇ ਉਸ ਦੀ ਕੁੱਟਮਾਰ ਕਰਦਾ ਸੀ। ਉਸ ਨੇ ਦਸਿਆ ਕਿ ਬੀਤੀ ਰਾਤ ਸੁਰਜੀਤ ਸਿੰਘ ਅਪਣੀ ਲੜਕੀ ਪ੍ਰੀਤ ਨੂੰ ਮੋਟਰਸਾਈਕਲ ’ਤੇ ਰਿਸ਼ਤੇਦਾਰੀ ’ਚ ਜਾਣ ਦੇ ਬਹਾਨੇ ਲੈ ਕੇ ਮੋਗਾ ਰੋਡ ’ਤੇ ਜਾ ਰਿਹਾ ਹੈ ਤਾਂ ਸ਼ਿਕਾਇਤਕਰਤਾ ਨੇ ਤੁਰਤ ਮੋਟਰਸਾਈਕਲ ’ਤੇ ਅਪਣੇ ਮਾਮੇ ਦਾ ਪਿੱਛਾ ਕੀਤਾ, ਜਿਸ ਨੇ ਦੇਖਦੇ ਹੀ ਦੇਖਦੇ ਅਪਣੀ ਲੜਕੀ ਦੇ ਹੱਥ ਬੰਨ੍ਹ ਕੇ ਨਹਿਰ ’ਚ ਸੁੱਟ ਦਿਤਾ ਅਤੇ ਫ਼ਰਾਰ ਹੋ ਗਿਆ।

Related Post

Instagram