post

Jasbeer Singh

(Chief Editor)

Punjab

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਕਾਊਟਿੰਗ ਸੈਂਟਰ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜ਼ਾਇਜਾ

post-img

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਕਾਊਟਿੰਗ ਸੈਂਟਰ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜ਼ਾਇਜਾ ਪੋਲਿੰਗ ਸਟਾਫ ਦੀ ਰਵਾਨਗੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਲਈ ਪ੍ਰਬੰਧਾਂ ਸਬੰਧੀ ਦਿੱਤੀਆਂ ਹਦਾਇਤਾਂ ਮਾਲੇਰਕੋਟਲਾ, 8 ਦਸੰਬਰ 2025 : ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਤਿਆਰ ਕੀਤੇ ਗਏ ਸਟਰਾਂਗ ਰੂਮ ਅਤੇ ਕਾਊਟਿੰਗ ਸੈਂਟਰ ਦੀਆਂ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ 13 ਦਸੰਬਰ ਨੂੰ ਪੋਲਿੰਗ ਸਟਾਫ ਦੀ ਰਵਾਨਗੀ ਅਤੇ 17 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਕੀਤੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ–ਕਮ–ਰਿਟਰਨਿੰਗ ਅਫਸਰ, ਪੰਚਾਇਤ ਸੰਮਤੀ ਮਾਲੇਰਕੋਟਲਾ ਮੁਕਲ ਬਾਵਾ, ਐਸ.ਡੀ.ਓ. ਇੰਜੀਨੀਅਰ ਅਮਨਦੀਪ ਕੁਮਾਰ, ਜੇ.ਈ. ਇੰਜੀਨੀਅਰ ਮਨਪ੍ਰੀਤ ਸਿੰਘ, ਚੋਣ ਸ਼ਾਖਾ ਤੋਂ ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਟਰਾਂਗ ਰੂਮ ਵਿੱਚ 24 ਘੰਟੇ ਕੜੀ ਸੁਰੱਖਿਆ ਪ੍ਰਬੰਧ, ਉਚਿਤ ਰੋਸ਼ਨੀ ਦਾ ਪ੍ਰਬੰਧ, ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਣ ਅਤੇ ਨਿਰੰਤਰ ਨਿਗਰਾਨੀ ਰਹੇ, ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਰੋਸਟਰ ਸਹੀ ਢੰਗ ਨਾਲ ਤਿਆਰ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹੀ ਕੀਤੇ ਜਾਣ । ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦਾ ਕੰਮ ਅਮਨ- ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ, ਇਸ ਲਈ ਸਾਰੇ ਪ੍ਰਬੰਧ ਪਹਿਲਾਂ ਹੀ ਅਮਲ ਵਿੱਚ ਲਿਆਏ ਜਾਣ। ਚੋਣ ਕਾਊਟਿੰਗ ਹਾਲਾਂ ਵਿੱਚ ਪ੍ਰਵੇਸ਼ ਯੋਜਨਾ, ਬੈਰੀਕੇਡਿੰਗ, ਸੁਰੱਖਿਆ, ਮੀਡੀਆ ਮੈਨੇਜਮੈਂਟ ਅਤੇ ਸੰਚਾਰ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੀ ਦਿਸ਼ਾ–ਨਿਰਦੇਸ਼ ਜਾਰੀ ਕੀਤੇ ਗਏ । ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫਸਰ ਨੂੰ ਹੋਰ ਕਿਹਾ ਕਿ ਪੋਲਿੰਗ ਪਾਰਟੀਆਂ ਲਈ ਹੈਲਪ ਡੈਸਕ ਦੀ ਸਥਾਪਨਾ,ਰਿਜ਼ਰਵ ਅਤੇ ਪੋਲਿੰਗ ਸਟਾਫ ਦੀ ਬੈਠਕ ਵਿਵਸਥਾ, ਪੀਣ ਵਾਲੇ ਪਾਣੀ, ਸੈਨਟੇਸ਼ਨ ਸੁਵਿਧਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨੇ ਕਿਹਾ ਕਿ ਸਾਰਾ ਸਟਾਫ ਆਪਣੀਆਂ ਡਿਊਟੀਆਂ ਨੂੰ ਸਮੇਂ ਸਿਰ ਅਤੇ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਹੋ ਸਕੇ।

Related Post

Instagram