ਐਨ. ਡੀ. ਪੀ. ਐਸ. ਐਕਟ ਅਧੀਨ 02 ਮੁਕੱਦਮੇ; 02 ਮੁਲਜ਼ਮ ਗ੍ਰਿਫਤਾਰ ਨਸ਼ੀਲੀਆਂ ਗੋਲੀਆਂ ਬਰਾਮਦ ਆਬਕਾਰੀ ਐਕਟ ਅਧੀਨ 05 ਮੁਕੱਦਮੇ ਦਰਜ; 06 ਮੁਲਜ਼ਮ ਗ੍ਰਿਫਤਾਰ;100 ਬੋਤਲਾਂ ਸ਼ਰਾਬ ਬਰਾਮਦ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਭਵਾਨੀਗੜ੍ਹ/ ਸੰਗਰੂਰ, 3 ਅਕਤੂਬਰ 2025 : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਰਾਹੁਲ ਕੌਸ਼ਲ ਉਪ- ਕਪਤਾਨ ਪੁਲਸ, ਸਬ-ਡਵੀਜ਼ਨ ਭਵਾਨੀਗੜ੍ਹ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿਮ ਅਤੇ ਇਲਾਕੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਸਬ-ਡਵੀਜ਼ਨ ਭਵਾਨੀਗੜ੍ਹ ਅਧੀਨ ਆਉਂਦੇ ਥਾਣਾ ਭਵਾਨੀਗੜ੍ਹ, ਪੁਲਿਸ ਚੌਕੀ ਘਰਾਚੋਂ, ਪੁਲਸ ਚੌਕੀ ਕਾਲਾਝਾੜ ਅਤੇ ਪੁਲਸ ਚੌਕੀ ਜੌਲੀਆਂ ਦੀ ਪੁਲਸ ਵੱਲੋਂ 24.09.2025 ਤੋਂ 30.09.2025 ਤੱਕ ਐਨ. ਡੀ. ਪੀ. ਐਸ. ਐਕਟ ਅਧੀਨ ਕੁੱਲ 2 ਮੁਕੱਦਮੇ ਦਰਜ ਕਰਨ ਉਪਰੰਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਹਨਾ ਪਾਸੋਂ 130 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਉਣ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ । ਇਸ ਦੇ ਨਾਲ ਹੀ ਆਬਕਾਰੀ ਐਕਟ ਅਧੀਨ ਕੁੱਲ 5 ਮੁਕੱਦਮੇ ਦਰਜ ਕਰਨ ਉਪਰੰਤ 06 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 100 ਬੋਤਲਾਂ ਸ਼ਰਾਬ ਹਰਿਆਣਾ, ਬ੍ਰਾਮਦ ਕਰਵਾਉਣ ਵਿੱਚ ਸਫਤਲਾ ਹਾਸਲ ਕੀਤੀ ਗਈ ਹੈ । ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਸਮੱਗਲਰਾਂ/ਪੈਡਲਰਾਂ ਵਿਰੁੱਧ ਕਾਰਵਾਈ ਕਰਦੇ ਹੋਏ 6 ਕਥਿਤ ਪੈਡਲਰਾਂ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ । ਇਸ ਤੋਂ ਇਲਾਵਾ ਇਲਾਕਾ ਸਬ-ਡਵੀਜ਼ਨ ਭਵਾਨੀਗੜ੍ਹ ਦੇ ਪਿੰਡ/ਮੁਹੱਲਾ/ਵਾਰਡ ਪੱਧਰ ਉੱਪਰ ਐਮ. ਸੀ./ਪੰਚਾਇਤੀ ਅਤੇ ਹੋਰ ਮੋਹਤਬਰ ਵਿਅਕਤੀਆਂ ਵਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਹਨਾਂ ਦੀ ਪਛਾਣ ਨੂੰ ਗੁਪਤ ਰੱਖਦੇ ਹੋਏ ਉਹਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਓਟ ਸੈਂਟਰਾਂ ਵਿਖੇ ਰਜਿਸਟਰ ਕਰਵਾਇਆ ਗਿਆ, ਜਿਹਨਾਂ ਵਿੱਚੋਂ ਕੁੱਲ 10 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਦਵਾਈ ਦਿੱਤੀ ਗਈ ਅਤੇ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ । ਇਸ ਤੋਂ ਇਲਾਵਾ ਇਲਾਕਾ ਸਬ-ਡਵੀਜ਼ਨ ਭਵਾਨੀਗੜ੍ਹ ਵਿੱਚ 02 ਕੈਸੋ ਅਪ੍ਰੇਸ਼ਨ ਕੀਤੇ ਗਏ ਅਤੇ ਰੋਜ਼ਾਨਾ ਪੱਧਰ ਉੱਤੇ ਨਸ਼ੇ ਤੋਂ ਪ੍ਰਭਾਵਿਤ ਪਿੰਡਾਂ/ਵਾਰਡਾਂ ਵਿੱਚ ਰੇਡਾਂ ਕੀਤੀਆਂ ਜਾ ਰਹੀਆਂ ਹਨ । ਆਮ ਪਬਲਿਕ ਨੂੰ ਨਸ਼ਿਆਂ ਵਿਰੁੱਧ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ ਲਈ ਉਤਸ਼ਾਹਿਤ/ਪ੍ਰੇਰਿਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਪੁਲਿਸ ਵੱਲੋਂ 16 ਪਬਲਿਕ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿੱਥੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ । ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਪੁਲਿਸ ਵੱਲੋਂ ਠੋਸ਼ ਕਦਮ ਚੁੱਕੇ ਜਾ ਰਹੇ ਹਨ, ਇਲਾਕੇ ਵਿੱਚ ਗਸ਼ਤਾਂ ਅਤੇ ਪੈਟਰੋਲਿੰਗ ਅਤੇ ਅਚਨਚੇਤ ਕੀਤੇ ਜਾਂਦੇ ਕੈਸੋ ਆਪ੍ਰੇਸ਼ਨ ਉਲੀਕ ਕੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ । ਭਵਿੱਖ ਵਿੱਚ ਵੀ ਮਾੜੇ ਅਨਸਰਾਂ 'ਤੇ ਸਖਤ ਨਿਗਰਾਨੀ ਰੱਖ ਕੇ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਕੋਸ਼ਿਸ਼ ਜਾਰੀ ਰੱਖੀ ਜਾਵੇਗੀ ਅਤੇ ਇਲਾਕੇ ਵਿੱਚ ਅਮਨ ਸਾਂਤੀ ਹਰ ਹਾਲਤ ਵਿੱਚ ਬਹਾਲ ਰੱਖੀ ਜਾਵੇਗੀ ।

