post

Jasbeer Singh

(Chief Editor)

ਸਕੂਲੀ ਵਿਦਿਆਰਥੀਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌਤ

post-img

ਸਕੂਲੀ ਵਿਦਿਆਰਥੀਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌਤ ਤੇਜ਼ ਰਫਤਾਰ ਨਿੱਜੀ ਬੱਸ ਨੇ ਮਾਰੀ ਟੱਕਰ, ਕਈ ਬੱਚੇ ਜ਼ਖਮੀ ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ‘ਚ ਇਕ ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਅਤੇ ਤਿੰਨ ਵਿਦਿਆਰਥਣਾਂ ਜ਼ਖਮੀ ਹੋਈਆਂ ਹਨ । ਮੁਢਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ । ਇਸ ਟੱਕਰ ਵਿਚ ਵੈਨ ਚਾਲਕ ਨੂੰ ਵੀ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ । ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਸ ਅਧਿਕਾਰੀਆਂ ਅਤੇ ਲੋਕਾਂ ਵਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਬੱਸ ਬਹੁਤ ਹੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਹਾਦਸਾ ਵਾਪਰਿਆ । ਤਿੰਨ ਵਿਦਿਆਰਥਣਾਂ ਜੋ ਕਿ ਜਖਮੀਆਂ ਹਨ, ਵਿਚ 2 ਸਕੀਆਂ ਭੈਣਾਂ ਵੀ ਸ਼ਾਮਲ ਹਨ । ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਬੱਸ ਡਰਾਈਵਰ ’ਤੇ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ।

Related Post