post

Jasbeer Singh

(Chief Editor)

National

ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦਾ ਹਮਲਾ ਨਾਕਾਮ ਕਰਨ ਮੌਕੇ 1 ਫੌਜੀ ਦੀ ਮੌਤ, 4 ਜ਼ਖਮੀ

post-img

ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦਾ ਹਮਲਾ ਨਾਕਾਮ ਕਰਨ ਮੌਕੇ 1 ਫੌਜੀ ਦੀ ਮੌਤ, 4 ਜ਼ਖਮੀ ਨਵੀਂ ਦਿੱਲੀ/ਸ੍ਰੀਨਗਰ, 27 ਜੁਲਾਈ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕਮਾਕਰੀ ਸੈਕਟਰ ‘ਚ ਸ਼ਨੀਵਾਰ ਨੂੰ ਭਾਰਤੀ ਫੌਜ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੀਏਟੀ) ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਇਸ ਦੌਰਾਨ ਫੌਜ ਦੇ ਇਕ ਜਵਾਨ ਦੀ ਮੌਤ ਹੋ ਗਈ ਅਤੇ ਇਕ ਕਪਤਾਨ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ‘ਚ ਇਕ ਪਾਕਿਸਤਾਨੀ ਘੁਸਪੈਠੀਆ ਵੀ ਮਾਰਿਆ ਗਿਆ।ਸੂਤਰਾਂ ਨੇ ਦੱਸਿਆ ਕਿ ਘੰਟਿਆਂ ਤੱਕ ਚੱਲੀ ਗੋਲੀਬਾਰੀ ਦੌਰਾਨ ਦੋ ਘੁਸਪੈਠੀਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਰਤਣ ਵਿੱਚ ਕਾਮਯਾਬ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਤਿੰਨ ਘੁਸਪੈਠੀਆਂ ਦੇ ਸਮੂਹ ਨੇ ਉੱਤਰੀ ਕਸ਼ਮੀਰ ਜ਼ਿਲੇ ਦੇ ਤ੍ਰੇਹਗਾਮ ਸੈਕਟਰ ‘ਚ ਕੁਮਕਦੀ ਚੌਂਕੀ ਨੇੜੇ ਇਕ ਚੌਂਕੀ ‘ਤੇ ਗ੍ਰਨੇਡ ਸੁੱਟਿਆ ਅਤੇ ਗੋਲੀਬਾਰੀ ਕੀਤੀ ਅਤੇ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ ਜਿਸ ਵਿੱਚ ਪੰਜ ਸੈਨਿਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚੋਂ ਇਕ ਹੋਰ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Related Post