
Sports
0
ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫ਼ੈਸਲਾ 10 ਨੂੰ
- by Aaksh News
- May 8, 2024

ਇਥੋਂ ਦੀ ਅਦਾਲਤ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰਨ ਸਬੰਧੀ 10 ਮਈ ਨੂੰ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ, ਜਿਨ੍ਹਾਂ ਨੇ ਇਸ ਬਾਰੇ ਅੱਜ ਹੁਕਮ ਦੇਣਾ ਸੀ, ਨੇ ਇਹ ਕਹਿੰਦੇ ਹੋਏ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਕਿ ਆਦੇਸ਼ ਵਿੱਚ ਕੁਝ ਸੁਧਾਰਾਂ ਦੀ ਲੋੜ ਹੈ। ਜੱਜ ਨੇ ਇਸ ਤੋਂ ਪਹਿਲਾਂ ਮੁਲਜ਼ਮ ਵੱਲੋਂ ਦਾਇਰ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਦੋਸ਼ਾਂ ਬਾਰੇ ਹੋਰ ਜਾਂਚ ਲਈ ਸਮਾਂ ਮੰਗਿਆ ਗਿਆ ਸੀ।