ਉੱਤਰ ਪ੍ਰਦੇਸ਼ ’ਚ ਸੜਕ ਹਾਦਸੇ ’ਚ 10 ਮੌਤਾਂ, 27 ਜ਼ਖਮੀ ਬੁਲੰਦਸ਼ਹਿਰ : ਭਾਰਤ ਦੇਸ਼ ਦੇ ਉਤਰ ਪ੍ਰਦੇਸ਼ ਸੂਬੇ ਦੇ ਬੁਲੰਦ ਸ਼ਹਿਰ ਵਿਚ ਪੈਂਦੇ ਸਲੇਮਪੁਰ ਇਲਾਕੇ ’ਚ ਇਕ ਪਿਕਅੱਪ ਵੈਨ ਜੋ ਬੁਡਾਉਨ-ਮੇਰਠ ਰਾਜ ਮਾਰਗ ‘ਤੇ ਉਲਟੀ ਦਿਸ਼ਾ ਤੋਂ ਆ ਰਹੀ ਬੱਸ ਨਾਲ ਟਕਰਾ ਗਈ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 27 ਵਿਅਕਤੀ ਜ਼ਖਮੀ ਹੋ ਗਏ ਹਨ।ਜਿਲ੍ਹਿਾ ਮੈਜਿਸਟ੍ਰੇਟ ਚੰਦਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀਆਂ ਦੇ ਇਲਾਜ ’ਚ ਉਚੇਚਾ ਧਿਆਨ ਦਿੱਤਾ ਜਾਵੇ।
