ਸਲੀਪਰ ਬੱਸ ਨੂੰ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ ਕਰਨਾਟਕ, 25 ਦਸੰਬਰ 2025 : ਬੰਗਲੁਰੂ ਤੋਂ ਗੋਕਰਨ ਜਾ ਰਹੀ ਬਸ ਨੂੰ ਕਰਨਾਟਕ ਦੇ ਚਿੱਤਰਦੁਰਗਾ ਵਿੱਚ ਟੱਕਰ ਤੋਂ ਬਾਅਦ ਅੱਗ ਲੱਗ ਗਈ । ਜਿਸ ਵਿੱਚ ਸਵਾਰ 10 ਤੋਂ ਵੱਧ ਲੋਕ ਜਿਊਂਦੇ ਸੜ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਿਰੀਯੂਰ ਤਾਲੁਕ ਦੇ ਨੇੜੇ ਐਨ. ਐਚ. 48 `ਤੇ ਵਾਪਰਿਆ । ਬੱਸ ਜੋ ਕਿ ਬੰਗਲੁਰੂ ਤੋਂ ਗੋਕਰਨ ਜਾ ਰਹੀ ਸੀ ਵਿਚ ਜਾਣਕਾਰੀ ਮੁਤਾਬਕ 30 ਤੋਂ ਵੱਧ ਯਾਤਰੀ ਸਵਾਰ ਸਨ । ਟਰੱਕ ਨਾਲ ਟੱਕਰ ਤੋਂ ਬਾਅਦ ਲੱਗੀ ਅੱਗ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਸਵੇਰੇ 2:30 ਵਜੇ, ਇੱਕ ਤੇਜ਼ ਰਫ਼ਤਾਰ ਟਰੱਕ ਡਿਵਾਈਡਰ ਤੋੜ ਕੇ ਦੂਜੇ ਪਾਸੇ ਜਾ ਰਹੀ ਬੱਸ ਨਾਲ ਟਕਰਾ ਗਿਆ। ਬੱਸ ਨੂੰ ਤੁਰੰਤ ਅੱਗ ਲੱਗ ਗਈ। ਹਾਦਸੇ ਸਮੇਂ ਯਾਤਰੀ ਸੁੱਤੇ ਪਏ ਸਨ।
