post

Jasbeer Singh

(Chief Editor)

Patiala News

ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ 'ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ : ਡੀ. ਸੀ.

post-img

ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ 'ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ : ਡੀ. ਸੀ. -ਜ਼ਿਲ੍ਹੇ 'ਚ ਹੁਣ ਤੱਕ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਪਟਿਆਲਾ, 2 ਮਈ 2025 : ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ ਸਾਰੀ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬਾਕੀ ਮੰਡੀਆਂ ਅੰਦਰ ਵੀ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਗਈ ਹੈ ਅਤੇ ਅਗਲੇ ਹਫ਼ਤੇ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਕਣਕ ਦੀ ਖਰੀਦ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਰਾਤ ਹੋਈ ਬਰਸਾਤ ਕਾਰਨ ਕਿਸੇ ਮੰਡੀ ਵਿੱਚ ਕੋਈ ਪਾਣੀ ਨਹੀਂ ਖੜ੍ਹਾ ਹੋਇਆ ਹੈ ਤੇ ਨਾ ਹੀ ਕਿਸੇ ਮੰਡੀ ਵਿੱਚ ਕਿਸੇ ਜਗ੍ਹਾ ਕਣਕ ਭਿੱਜਣ ਦੀ ਕੋਈ ਸੂਚਨਾ ਪ੍ਰਾਪਤ ਹੋਈ ਹੈ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਈ ਕਣਕ ਦੀ ਹਰ ਢੇਰੀ ਢੱਕੀ ਹੋਈ ਸੀ ਤੇ ਅਨਾਜ ਉਪਰ ਪਾਣੀ ਨਹੀਂ ਲੱਗਿਆ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੌਸਮ ਦੀ ਅਗਾਊਂ ਸੂਚਨਾ ਦੇ ਮੱਦੇਨਜ਼ਰ ਹਰੇਕ ਬੰਦੋਬਸਤ ਮੁਕੰਮਲ ਕੀਤੇ ਹੋਏ ਸਨ। ਡੀ. ਸੀ. ਨੇ ਕਿਹਾ ਕਿ ਹਰੇਕ ਸਬ ਡਵੀਜਨ ਦੇ ਐਸ. ਡੀ. ਐਮਜ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਹੈ । ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਲਤਾਨਪੁਰ ਛੰਨਾ, ਦੇਵੀਨਗਰ, ਬਾਬਰਪੁਰ, ਰਤਨਹੇੜੀ, ਮੰਡੌੜ ਤੇ ਭੋਜੋਮਾਜਰੀ ਵਿਖੇ ਖਰੀਦੀ ਕਣਕ ਦੀ 100 ਫ਼ੀਸਦੀ ਮੁਕੰਮਲ ਲਿਫਟਿੰਗ ਕਰਵਾ ਲਈ ਗਈ ਹੈ । ਉਨ੍ਹਾਂ ਕਿਹਾ ਕਿ ਸਾਲ 2025-26 ਲਈ 917230 ਮੀਟ੍ਰਿਕ ਟਨ ਕੁਲ ਅੰਦਾਜਨ ਕਣਕ ਦੀ ਖਰੀਦ ਕੀਤੀ ਜਾਣੀ ਸੀ, ਜਿਸ ਵਿੱਚੋਂ ਹੁਣ ਤੱਕ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੀ ਜਿਣਸ ਦੀ ਹੁਣ ਤੱਕ ਕਿਸਾਨਾਂ ਨੂੰ 2016.21 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 906511 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ । ਏਜੰਸੀ ਵਾਰ ਕਣਕ ਦੀ ਖਰੀਦ ਦੇ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 291016 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 225255 ਮੀਟ੍ਰਿਕ ਟਨ, ਪਨਸਪ ਵੱਲੋਂ 187725 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 128867 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 68983 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ।

Related Post