
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰ
- by Jasbeer Singh
- December 22, 2024

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ ਸੰਗਰੂਰ, 22 ਦਸੰਬਰ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 14 ਦਸੰਬਰ ਤੋਂ 20 ਦਸੰਬਰ ਤੱਕ ਡਰੱਗ ਦੇ 05 ਮੁਕੱਦਮੇ ਦਰਜ ਕਰਕੇ 07 ਕਥਿਤ ਦੋਸ਼ੀ ਕਾਬੂ ਕਰਕੇ 57 ਗ੍ਰਾਮ ਹੈਰੋਇਨ, 01 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 181.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 18.750 ਲੀਟਰ ਸ਼ਰਾਬ ਨਜਾਇਜ ਬ੍ਰਾਮਦ ਕਰਵਾਈ ਗਈ । ਐਸ. ਐਸ. ਪੀ. ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।