12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਪਟਿਆਲਾ, 23 ਜੂਨ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਨੀਲ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਵਿਰਕ ਕਾਲੋਨੀ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਹੌਲਦਾਰ ਮੋਹਨ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਡੀ. ਸੀ. ਡਬਲਿਊ. ਪੁੱਲ ਹੇਠਾਂ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
