

ਕਾਰ ਸਵਾਰ 2 ਵਿਅਕਤੀਆਂ ਤੋਂ 12 ਗ੍ਰਾਮ ਨਸ਼ੀਲਾ ਪਾਊਡਰ ਹੈਰੋਇਨ ਬਰਾਮਦ ਘਨੌਰ, 12 ਅਪ੍ਰੈਲ : ਥਾਣਾ ਖੇੜੀ ਗੰਢਿਆਂ ਪੁਲਿਸ ਵੱਲੋਂ ਕਾਰ ਸਵਾਰ 2 ਵਿਅਕਤੀਆਂ ਤੋਂ 12 ਗ੍ਰਾਮ ਨਸ਼ੀਲਾ ਪਾਊਡਰ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਖੇੜੀ ਗੰਢਿਆਂ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐਸ.ਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਬਢੋਲੀ ਗੁਜਰਾ ਮੌਜੂਦ ਸੀ। ਜਦੋਂ ਪੁਲਿਸ ਨੇ ਸਾਹਮਣੇ ਤੋਂ ਆ ਰਹੀ ਕਾਰ ਨੰਬਰ PB-39H-0259 'ਚ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਸ਼ੱਕ ਦੇ ਅਧਾਰ ਤੇ ਚੈੱਕ ਕੀਤਾ ਤਾਂ ਉਨ੍ਹਾਂ ਕੋਲੋਂ 12 ਗ੍ਰਾਮ ਨਸ਼ੀਲਾ ਪਾਊਡਰ (ਹੈਰੋਇਨ) ਬਰਾਮਦ ਹੋਇਆ। ਜਿਸ ਤੇ ਪੁਲਿਸ ਨੇ ਰੋਹਿਤ ਕੁਮਾਰ ਪੁੱਤਰ ਕੁਲਦੀਪ ਸਿੰਘ ਵਾਸੀ ਮਕਾਨ ਨੰ. 46 ਗੁਰੂ ਅਰਜਨ ਦੇਵ ਕਲੋਨੀ ਸਿਟੀ ਰਾਜਪੁਰਾ, ਪ੍ਰਿੰਸ ਗਿਰੀ ਪੁੱਤਰ ਪਰਮਾ ਨੰਦ ਵਾਸੀ ਮਕਾਨ ਨੰ. ਬੀ/75 ਨਿਊ ਗੁਰੂ ਅਰਜਨ ਦੇਵ ਕਲੋਨੀ ਸਿਟੀ ਰਾਜਪੁਰਾ ਖਿਲਾਫ ਐਨਡੀਪੀਐਸ ਐਕਟ ਤਹਿਤ ਧਾਰਾ 21/61/85 ਨਾਲ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।