

ਨਸ਼ੇ ਦੀਆਂ 120 ਨਸ਼ੀਲੀਆ ਗੋਲੀਆ ਬਰਾਮਦ, ਇੱਕ ਕਾਬੂ ਘਨੌਰ, 19 ਅਪ੍ਰੈਲ : ਥਾਣਾ ਖੇੜੀ ਗੰਢਿਆਂ ਪੁਲਿਸ ਨੇ ਇੱਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ਐਸ.ਆਈ ਸਵਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਖੇੜੀ ਗੰਡਿਆ ਕੋਲ ਮੌਜੂਦ ਸੀ। ਜਦੋਂ ਪੁਲਿਸ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਇਸ ਕੋਲੋਂ ਨਸ਼ੇ ਦੀਆਂ 120 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਪੁਲਿਸ ਨੇ ਜਸਪ੍ਰੀਤ ਸਿੰਘ ਪੁੱਤਰ ਰਾਮਪਾਲ ਸਿੰਘ ਪਿੰਡ ਨਰੜੂ ਖਿਲਾਫ ਐਨਡੀਪੀਐਸ ਐਕਟ ਤਹਿਤ ਧਾਰਾ 22/61/85 ਨਾਲ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।