
130 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- June 26, 2025

130 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਘੱਗਾ, 26 ਜੂਨ : ਥਾਣਾ ਘੱਗਾ ਪੁਲਸ ਨੇ ਇਕ ਵਿਅਕਤੀ ਵਿਰੁੱਧ 130 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਣ ਤੇ ਐਨ . ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹੁਸੈਨ ਮੁਹੰਮਦ ਪੁੱਤਰ ਸਫੀ ਖਾਨ ਵਾਸੀ ਬਰਾਸ ਥਾਣਾ ਘੱਗਾ ਸ਼ਾਮਲ ਹੈ । ਪੁਲਸ ਮੁਤਾਬਕ ਏ. ਐਸ. ਆਈ. ਸ਼ੇਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਬਰਾਸ ਮੌਜੂਦ ਸੀ ਤਾਂ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 130 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.