go to login
post

Jasbeer Singh

(Chief Editor)

Patiala News

ਪਟਿਆਲਾ 'ਚ ਲੱਗੀ ਕੌਮੀ ਲੋਕ ਅਦਾਲਤ 'ਚ 13481 ਕੇਸਾਂ ਦਾ ਹੋਇਆ ਨਿਪਟਾਰਾ

post-img

ਸੀਨੀਅਰ ਰਿਪੋਰਟਰ, ਪਟਿਆਲਾ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ 'ਤੇ ਜ਼ਿਲ੍ਹਾ ਪਟਿਆਲਾ 'ਚ 32 ਬੈਂਚਾਂ (ਪਟਿਆਲਾ ਵਿੱਚ 18, ਰਾਜਪੁਰਾ ਵਿੱਚ 05, ਨਾਭਾ ਵਿੱਚ 03 ਅਤੇ ਸਮਾਣਾ ਵਿੱਚ 04) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ, ਪਟਿਆਲਾ ਵਿਖੇ ਇਕ ਬੈਂਚ ਦਾ ਗਠਨ ਵੀ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼ੇ੍ਣੀਆਂ ਅਧੀਨ 28401 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 13481 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 61,41,90,692 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਕੌਮੀ ਲੋਕ ਅਦਾਲਤ ਦੌਰਾਨ ਮੈਡਮ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਮੈਡਮ ਮਾਨੀ ਅਰੋੜਾ, ਸੀਜੇਐੱਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪੇ੍ਰਿਤ ਕੀਤਾ ਗਿਆ। ਮੈਡਮ ਮਾਨੀ ਅਰੋੜਾ, ਸੀਜੇਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ। ਉਨਾਂ੍ਹ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸਦੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ, ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ। ਲੋਕ ਅਦਾਲਤਾਂ ਦਾ ਮੁਢਲਾ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬਚਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ। ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ 164 ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸਾਂ ਦਾ ਨਿਪਟਾਰਾ ਕਰਨਾ ਸੀ, ਜੋ ਕਿ ਪਿੰ੍ਸੀਪਲ ਜੱਜ, ਮੁਨੀਸ਼ ਅਰੋੜਾ ਅਤੇ ਵਧੀਕ ਪਿੰ੍ਸੀਪਲ ਜੱਜ ਸ਼੍ਰੀਮਤੀ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ ਸਨ।

Related Post