ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ 471 ਥਾਵਾਂ ਤੇ ਛਾਪੇਮਾਰੀ ਕਰਦਿਆਂ 148 ਗ੍ਰਿ਼ਫਤਾਰ
- by Jasbeer Singh
- March 5, 2026
ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ 471 ਥਾਵਾਂ ਤੇ ਛਾਪੇਮਾਰੀ ਕਰਦਿਆਂ 148 ਗ੍ਰਿ਼ਫਤਾਰ ਪੰਜਾਬ, 5 ਮਾਰਚ 2026 : ਪੰਜਾਬ ਪੁਲਸ ਨੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 42ਵੇਂ ਦਿਨ ਪੰਜਾਬ ਵਿਚ 471 ਥਾਵਾਂ ਤੇ ਛਾਪੇਮਾਰੀ ਕਰਦਿਆਂ 148 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੀ ਕੀ ਬਰਾਮਦ ਕੀਤਾ ਹੈ ਪੰਜਾਬ ਪੁਲਸ ਨੇ ਗੈਂਗਸਟਰਾਂ ‘ਤੇ ਵਾਰ” ਦੀ ਮੁਹਿੰਮ ਦੇ 42ਵੇਂ ਦਿਨ ਪੰਜਾਬ ਪੁਲਸ ਨੇ ਸੂਬੇ ਭਰ ਵਿਚ ਜਿਥੇ ਗੈਂਗਸਟਰ ਸਾਥੀਆਂ ਦੇ 471 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਤਹਿਤ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ । ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 12,433 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਇੱਕ ਭਗੌੜਾ ਅਪਰਾਧੀ ਵੀ ਗ੍ਰਿਫਤਾਰ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕਰ ਸਕਦੇ ਹਨ। ਯੁੱਧ ਨਸਿ਼ਆਂ ਵਿਰੁੱਧ ਦੇ 367ਵੇਂ ਦਿਨ ਕੀਤਾ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ, “ਯੁੱਧ ਨਸ਼ਿਆਂ ਵਿਰੁੱਧ ਨੂੰ 367ਵੇਂ ਦਿਨ ਜਾਰੀ ਰੱਖਿਆ, ਜਿਸ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਭੁੱਕੀ, 408 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ਼ 367 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 52,009 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।
