
ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮ
- by Jasbeer Singh
- December 14, 2024

ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮੀ ਰਾਜਪੁੁਰਾ : ਪੰਜਾਬ ਹਰਿਆਣਾ ਬਾਰਡਰ ਤੇ ਬਣੇ ਸ਼ੰਭੂ ਬਾਰਡਰ ਤੋਂ ਮਰਜੀਵੜਿਆਂ ਦੇ ਰੂਪ ਵਿੱਚ 101 ਕਿਸਾਨਾਂ ਦਾ ਤੀਜਾ ਜਥਾ ਜੋ ਕਿ ਅੱਜ ਦਿੱਲੀ ਵੱਲ ਰਵਾਨਾ ਹੋਇਆ ਸੀ ਨੂੰ ਸ਼ੰਭੂ ਬਾਰਡਰ ’ਤੇ ਪੁਲਸ ਨੇ ਅੱਗੇ ਨਾ ਵਧਣ ਦਿੱਤਾ। ਜਿਸ ਤੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਸਖਤੀ ਕਰਦਿਆਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਕਾਰਨ 15 ਕਿਸਾਨ ਜ਼ਖ਼ਮੀ ਹੋ ਗਏ। ਪ੍ਰਾਪਤਜਾਣਕਾਰੀ ਅਨੁਸਾਰ ਇਕ ਕਿਸਾਨ ਦੇ ਰਬੜ ਦੀ ਗੋਲੀ ਵੀ ਵੱਜੀ ਹੈ। ਕਿਸਾਨ ਯੂਨੀਅਨ ਦੇ ਬੁਲਾਰੇ ਤੇਜਵੀਰ ਸਿੰਘ ਪੰਜੋਖਰਾ ਨੇ ਅੰਬਾਲਾ ਪੁਲਸ ਵੱਲੋਂ ਇੱਕ ਕਿਸਾਨ ਦੇ ਸਿੱਧੀ ਗੋਲੀ ਮਾਰਨ ਦਾ ਦੋਸ਼ ਲਾਇਆ ਹੈ । ਇਸ ਤੋਂ ਪਹਿਲਾਂ ਹਰਿਆਣਾ ਪੁਲਸ ਨੇ ਕਿਸਾਨਾਂ ਦਾ ਤੀਜਾ ਜਥਾ ਵੀ ਰੋਕ ਲਿਆ ਹੈ ਪਰ ਕਿਸਾਨਾਂ ਦੇ ਨਾ ਰੁਕਣ ’ਤੇ ਹਰਿਆਣਾ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਐਸਪੀ ਅੰਬਾਲਾ ਨੇ ਕਿਸਾਨ ਆਗੂ ਦੇ ਤਰਕਾਂ ਨੂੰ ਦਰਕਿਨਾਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅਤੇ 24 ਜੁਲਾਈ ਦੇ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹਵਾਲਾ ਦਿੱਤਾ । ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਦੀ ਮੀਟਿੰਗ 3-4 ਦਿਨਾਂ ਵਿਚ ਹੋਵੇਗੀ । ਅਗਲੀ ਸੁਣਵਾਈ 18 ਤਰੀਖ਼ ਰੱਖੀ ਗਈ ਹੈ। ਐਸ. ਪੀ. ਅੰਬਾਲਾ ਸੁਰਿੰਦਰ ਸਿੰਘ ਭੋਰੀਆ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੈਠਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਿੱਲੀ ਜਾਣ ਦੀ ਮਨਜ਼ੂਰੀ ਮਿਲੇਗੀ ਉਹ ਆਪ ਦਿੱਲੀ ਛੱਡ ਕੇ ਆਉਣਗੇ। ਗ਼ੌਰਤਲਬ ਹੈ ਕਿ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਢਾਬੀ ਗੁਜਰਾਂ ਸਰਹੱਦਾਂ ਉਤੇ ਕਿਸਾਨ ਫਰਵਰੀ ਤੋਂ ਰੋਸ ਜਤਾ ਰਹੇ ਹਨ। ਕਿਸਾਨ ਆਗੂਆਂ ਨੇ ਸ਼ਾਂਤਮਈ ਢੰਗ ਨਾਲ ਅਤੇ ਬਿਨਾਂ ਟਰੈਕਟਰਾਂ-ਟਰਾਲੀਆਂ ਤੋਂ ਪੈਦਲ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਤਹਿਤ ਪਹਿਲਾਂ 6 ਦਸੰਬਰ ਨੂੰ 101 ਕਿਸਾਨ ਗਏ ਸਨ ਪਰ ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਜਥੇ ਨੂੰ ਸ਼ੰਭੂ ਬਾਰਡਰ ਨਾ ਟੱਪਣ ਦਿੱਤਾ ਅਤੇ ਉਨ੍ਹਾਂ ਸਖ਼ਤੀ ਨਾਲ ਰੋਕ ਦਿੱਤਾ। ਇਸ ਤੋਂ ਬਾਅਦ 8 ਦਸੰਬਰ ਨੂੰ ਫਿਰ 101 ਕਿਸਾਨਾਂ ਦੇ ਜਥੇ ਨੇ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਇਸ ਕੋਸ਼ਿਸ਼ ਨੂੰ ਵੀ ਹਰਿਆਣਾ ਪੁਲੀਸ ਨੇ ਸਖ਼ਤੀ ਨਾਲ ਨਾਕਾਮ ਕਰ ਦਿੱਤਾ। ਇੱਕ ਕਿਸਾਨ ਆਗੂ ਨੇ ਬੈਰੀਕੇਡਾਂ ਰਾਹੀਂ ਪੁਲੀਸ ਨਾਲ ਗੱਲ ਕਰਦਿਆਂ ਕਿਹਾ, ‘ਐਸਪੀ ਸਾਹਿਬ, ਅਸੀਂ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਾਂ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਡੇ ਧਰਨੇ ਨੂੰ ਨਾ ਰੋਕੋ, ਕਿਰਪਾ ਕਰਕੇ ਸਾਨੂੰ ਸੜਕ ’ਤੇ ਲਾਂਘਾ ਦਿਓ, ਸਾਨੂੰ ਅੱਗੇ ਵਧਣ ਦਿੱਤਾ ਜਾਵੇ। ਸਾਡੀ ਆਵਾਜ਼ ਨੂੰ ਇਨ੍ਹਾਂ ਲੋਹੇ ਅਤੇ ਪੱਥਰ ਦੀਆਂ ਰੁਕਾਵਟਾਂ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ।’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 50 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
Related Post
Popular News
Hot Categories
Subscribe To Our Newsletter
No spam, notifications only about new products, updates.