ਬੇਅਦਬੀ ਮਾਮਲੇ ਵਿਚ 16 ਹੋਰ ਮੁਲਜ਼ਮ ਛੇਤੀ ਹੋਣਗੇ ਸਲਾਖਾਂ ਪਿੱਛੇ : ਧਾਲੀਵਾਲ
- by Jasbeer Singh
- January 2, 2026
ਬੇਅਦਬੀ ਮਾਮਲੇ ਵਿਚ 16 ਹੋਰ ਮੁਲਜ਼ਮ ਛੇਤੀ ਹੋਣਗੇ ਸਲਾਖਾਂ ਪਿੱਛੇ : ਧਾਲੀਵਾਲ ਚੰਡੀਗੜ੍ਹ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸH ਆਈH ਟੀH) ਵੱਲੋਂ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀH ਏH) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰਨ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ। ਸਿੱਖ ਸੰਗਤ ਦੀ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀ ਰਹੀ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ। ਇਸ ਕੇਸ ੋਚ ਇਹ ਪਹਿਲੀ ਗ੍ਰਿਫ਼ਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ 16 ਦੋਸ਼ੀਆਂ ਨੂੰ ਫੜ ਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਪੁਲਸ ਜਾਂਚ ਜਾਰੀ ਹੈ ਤੇ ਉਮੀਦ ਹੈ ਕਿ ਇਸ ਮਾਮਲੇ ਵਿਚ ਕਈ ਹੋਰ ਖ਼ੁਲਾਸੇ ਹੋਣਗੇ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਡਿਟ ਵੀ ਇਹੀ ਸੀ। ਏ। ਕਰਦਾ ਰਿਹਾ ਹੈ।
