
ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਬਾਰੇ 19ਵਾਂ ਆਨਲਾਈ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
- by Jasbeer Singh
- May 21, 2025

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਬਾਰੇ 19ਵਾਂ ਆਨਲਾਈ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਪਟਿਆਲਾ, 21 ਮਈ : ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਆਪਣਾ 19ਵਾਂ ਆਨਲਾਈਨ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੱਠ ਦਿਨਾ ਆਨਲਾਈਨ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਣ-ਤ੍ਰਿਣ ਜੀਵ-ਜੰਤ ਸੰਤੁਲਨ ਮੁੜਬਹਾਲੀ ਕੇਂਦਰ ਅਤੇ ਐਨਵਾਇਰਨਮੈਂਟ ਸੈੱਲ ਦੇ ਡਾਇਰੈਕਟਰ ਡਾ. ਹਿਮੇਂਦਰ ਭਾਰਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋ. ਹਿਮੇਂਦਰ ਭਾਰਤੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵੱਖ-ਵੱਖ ਵਿੱਦਿਅਕ ਅਦਾਰਿਆਂ ਅਤੇ ਉਨ੍ਹਾਂ ਨਾਲ਼ ਜੁੜੇ ਅਧਿਆਪਕਾਂ ਨੂੰ ਵਿਸ਼ੇ ਸਬੰਧੀ ਜਾਗਰੂਕ ਕਰਨ ਅਤੇ ਲੋੜੀਂਦੀ ਮੁਹਾਰਤ ਬਾਰੇ ਸਿਖਲਾਈ ਦੇਣ ਲਈ ਇਸ ਪ੍ਰੋਗਰਾਮ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ਵਿੱਚ ਭਾਰਤੀ ਸਿੱਖਿਆ ਪ੍ਰਣਾਲੀ ਦੀਆਂ ਵਿਸ਼ੇਸ਼ ਲੋੜਾਂ ਬਾਬਤ ਕੌਮੀ ਸਿੱਖਿਆ ਨੀਤੀ 2020 ਦੀ ਅਹਿਮੀਅਤ ਨੂੰ ਠੀਕ ਤਰੀਕੇ ਨਾਲ਼ ਸਮਝਿਆ ਜਾਣਾ ਚਾਹੀਦਾ ਹੈ। ਕੋਰਸ ਕੋਆਰਡੀਨੇਟਰ ਪ੍ਰੋ. ਵਿਸ਼ਾਲ ਗੋਇਲ ਨੇ ਕੌਮੀ ਸਿੱਖਿਆ ਨੀਤੀ 2020 ਦੇ ਅਹਿਮ ਨੁਕਤਿਆਂ ਬਾਰੇ ਚਾਨਣਾ ਪਾਉਂਦਿਆਂ ਇਸ ਓਰੀਐਂਟੇਸ਼ਨ ਪ੍ਰੋਗਰਾਮ ਦੀ ਰੂਪ ਰੇਖਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਕੋਰਸ ਦੇ ਕੋ-ਕੋਆਰਡੀਨੇਟਰ ਡਾ. ਸਤਿੰਦਰ ਕੁਮਾਰ ਵੱਲੋਂ ਇਸ ਕੋਰਸ ਵਿੱਚ ਸ਼ਿਰਕਤ ਕਰਨ ਵਾਲ਼ੇ ਵੱਖ-ਵੱਕ ਅਧਿਆਪਕਾਂ ਬਾਰੇ ਜਾਣ-ਪਛਾਣ ਕਰਵਾਈ ਗਈ। ਅੰਤ ਵਿੱਚ ਪ੍ਰੋ. ਵਿਸ਼ਾਲ ਗੋਇਲ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ।