ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਮੁੰਬਈ ਤੋਂ ਗ੍ਰਿਫ਼ਤਾਰ
- by Jasbeer Singh
- December 16, 2025
ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਮੁੰਬਈ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 16 ਦਸੰਬਰ 2025 : ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ.ਆਈ.) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ `ਤੇ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦਿੱਤੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਹੈ ਕੌਣ ਕੌਣ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੈਰੋਕੇ ਗੁਰਦਾਸਪੁਰ ਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ `ਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਤੇ ਗੈਰ-ਕਾਨੂੰਨੀ ਸਰਗਰਮੀਆਂ (ਰੋਕੂ) ਐਕਟ (ਯੂ. ਏ. ਪੀ. ਏ.) ਤਹਿਤ ਕਈ ਮਾਮਲੇ ਦਰਜ ਹਨ । ਗ੍ਰਿਫ਼ਤਾਰ ਅੱਤਵਾਦੀ ਰਿੰਦਾ ਤੇ ਹੈਪੀ ਪਛੀਆ ਦੇ ਅਹਿਮ ਸਾਥੀ ਸਨ : ਡੀ. ਜੀ. ਪੀ. ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਆਧਾਰਤ ਆਈ. ਐੱਸ. ਆਈ. ਸਮਰਥਿਤ ਹਰਵਿੰਦਰ ਸਿੰਘ ਉਰਫ਼ ਰਿੰਦਾ ਤੇ ਅਮਰੀਕਾ ਆਧਾਰਤ ਬੀ. ਕੇ. ਆਈ. ਆਪ੍ਰੇਟਿਵ ਹਰਪ੍ਰੀਤ ਸਿੰਘ ਉਰਫ਼ ਹੈਪੀ ਪਛੀਆ (ਹਿਰਾਸਤ `ਚ) ਦੇ ਅਹਿਮ ਸਾਥੀ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਤੇ ਅਰਮੀਨੀਆ ਸਮੇਤ ਵਿਦੇਸ਼ੀ ਥਾਵਾਂ ਤੋਂ ਕੰਮ ਕਰ ਰਹੇ ਸਨ ਤੇ ਪੰਜਾਬ `ਚ ਅਪਰਾਧਿਕ ਤੇ ਅੱਤਵਾਦੀ ਸਰਗਰਮੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਮੁੱਢਲੀ ਜਾਂਚ ਵਿਚ ਪਤਾ ਲੱਗਿਆ ਕਿ ਦੋਵੇਂ ਜਣੇ ਹਨ ਬੀ. ਕੇ. ਆਈ. ਨਾਲ ਜੁੜੇ ਨੈਟਵਰਕ ਦਾ ਹਿੱਸਾ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਜਣੇ ਬੀ. ਕੇ. ਆਈ. ਨਾਲ ਜੁੜੇ ਇਕ ਨੈੱਟਵਰਕ ਦਾ ਹਿੱਸਾ ਸਨ, ਜੋ ਅੰਮ੍ਰਿਤਸਰ ਤੇ ਬਟਾਲਾ ਦੇ ਕਈ ਥਾਣਿਆਂ `ਤੇ ਗ੍ਰੇਨੇਡ ਹਮਲਿਆਂ ਤੇ ਜੌੜੀਆਂ ਕਲਾਂ ਦੇ ਹਰਦੀਪ ਸਿੰਘ ਤੇ ਡੇਰਾ ਬਾਬਾ ਨਾਨਕ ਦੇ ਕਰਿਆਨਾ ਸਟੋਰ ਦੇ ਮਾਲਕ ਰਵੀ ਕੁਮਾਰ ਦੀਆਂ ਹੱਤਿਆਵਾਂ ਲਈ ਜ਼ਿੰਮੇਵਾਰ ਸਨ । ਸਾਜਨ ਮਸੀਹ ਇਕ ਹੋਰ ਮੁੱਖ ਸਹਿਯੋਗੀ ਸ਼ਮਸ਼ੇਰ ਸ਼ੇਰਾ ਉਰਫ਼ ਹਨੀ ਦੇ ਵੀ ਸੰਪਰਕ `ਚ ਸੀ, ਜੋ ਇਸ ਸਮੇਂ ਅਰਮੀਨੀਆ `ਚ ਰਹਿ ਰਿਹਾ ਹੈ। ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕੀ ਦੱਸਿਆ ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਸਦਕਾ ਪ੍ਰਾਪਤ ਜਾਣਕਾਰੀ `ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਤੇ ਕਾਉਂਟਰ ਇੰਟੈਲੀਜੈਂਸ ਪਠਾਨਕੋਟ ਦੀ ਇਕ ਸਾਂਝੀ ਟੀਮ ਤੁਰੰਤ ਮੁੰਬਈ ਰਵਾਨਾ ਹੋਈ ਤੇ ਜਿਵੇਂ ਹੀ ਦੋਵੇਂ ਅਪਰਾਧੀ ਮੁੰਬਈ ਪਹੁੰਚੇ, ਉਨ੍ਹਾਂ ਨੂੰ ਹਿਰਾਸਤ `ਚ ਲੈ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਪੰਜਾਬ `ਚ ਆਪਣੇ ਪਿਆਦੀਆਂ ਨੂੰ ਲੋਜਿਸਟਿਕਲ ਸਹਾਇਤਾ, ਫੰਡਿੰਗ ਦੇ ਢੰਗ-ਤਰੀਕੇ ਤੇ ਰਣਨੀਤਕ ਦਿਸ਼ਾ ਪ੍ਰਦਾਨ ਕਰ ਰਹੇ ਸਨ।
