ਮਹੋਬਾ `ਚ ਡੈਮ ਵਿਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਮਹੋਬਾ, 2 ਮਈ 2026 : ਮਹੋਬਾ ਜਿ਼ਲੇ ਦੇ ਸ੍ਰੀਨਗਰ ਖੇਤਰ ਵਿਚ ਇਕ ਦਰਦਨਾਕ ਹਾਦਸੇ ਵਿਚ ਡੈਮ ਵਿਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਦੱਸਿਆ ਪੁਲਸ ਅਧਿਕਾਰੀ ਨੇ ਪੁਲਸ ਖੇਤਰ ਅਧਿਕਾਰੀ (ਸੀ. ਓ.) ਚਰਖਾਰੀ ਦੀਪਕ ਦੂਬੇ ਅਨੁਸਾਰ, ਵੀਰਵਾਰ ਸ਼ਾਮ ਕਰੀਬ ਸਾਢੇ 7 ਵਜੇ ਗ੍ਰਾਮ ਪਿਪਰਾ ਮਾਫ਼ ਸਥਿਤ ਉਰਮਿਲ ਡੈਮ ਵਿਚ ਇਕ ਨੌਜਵਾਨ ਦੇ ਡੁੱਬਣ ਦੀ ਸੂਚਨਾ ਮਿਲੀ ਸੀ । ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ `ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਭਾਲ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ । ਜਾਂਚ ਦੌਰਾਨ ਪਤਾ ਲੱਗਾ ਕਿ ਪਿੰਡ ਦੇ ਹੀ ਰਿਤੇਸ਼ (7) ਅਤੇ ਆਰੀਅਨ (8) ਸ਼ਾਮ ਕਰੀਬ ਸਾਢੇ 4 ਵਜੇ ਨਹਾਉਣ ਲਈ ਡੈਮ `ਤੇ ਗਏ ਸਨ, ਜਿੱਥੇ ਪੈਰ ਫਿਸਲਣ ਕਾਰਨ ਉਹ ਡੂੰਘੇ ਪਾਣੀ ਵਿਚ ਚਲੇ ਗਏ ਅਤੇ ਡੁੱਬ ਗਏ । ਪੁੁਲਸ ਨੇ ਕਰ ਦਿੱਤੀ ਹੈ ਅਗਲੀ ਕਾਰਵਾਈ ਸ਼ੁਰੂ ਘਟਨਾ ਦਾ ਖੁਲਾਸਾ ਉਦੋਂ ਹੋਇਆ, ਜਦੋਂ 4 ਸਾਲ ਦੀ ਇਕ ਬੱਚੀ ਨੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸ਼ੁਰੂ ਹੋਈ ਭਾਲ ਦੌਰਾਨ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ । ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।
