post

Jasbeer Singh

(Chief Editor)

ਸਿਡਨੀ ਹਾਰਬਰ ਬ੍ਰਿਜ ‘ਤੇ ਭਿਆਨਕ ਹਾਦਸੇ ’ਚ 2 ਦੀ ਮੌਤ

post-img

ਸਿਡਨੀ ਹਾਰਬਰ ਬ੍ਰਿਜ ‘ਤੇ ਭਿਆਨਕ ਹਾਦਸੇ ’ਚ 2 ਦੀ ਮੌਤ ਸਿਡਨੀ : ਸਿਡਨੀ ਹਾਰਬਰ ਬ੍ਰਿਜ ਉੱਤੇ ਅੱਜ ਚਾਰ ਕਾਰਾਂ ਅਤੇ ਇੱਕ ਬੱਸ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ਦੀ ਰਿਪੋਰਟ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਸੜਕ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੀ ਦੂਜੀ ਕਾਰ ਨਾਲ ਜਾ ਟਕਰਾਈ । ਜਿਸ ਕਾਰਨ ਹਾਦਸਾ ਵਾਪਰ ਗਿਆ, ਇਸ ਤੋਂ ਬਾਅਦ ਹੋਰ ਦੋ ਕਾਰਾਂ ਅਤੇ ਬੱਸ ਦੀ ਟੱਕਰ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਸਾਰੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ

Related Post

Instagram