post

Jasbeer Singh

(Chief Editor)

Punjab

ਗੰਨੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ

post-img

ਗੰਨੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਜਿਲ੍ਹੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇਅ `ਤੇ ਟੈ੍ਰਕਟਰ ਟਰਾਲੀ ਦੇ ਬੇਕਾਬੂ ਹੋਣ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45) ਵਾਸੀ ਮਾਜਰੀ ਵਜੋਂ ਹੋਈ ਹੈ । ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਰਖਵਾ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ । ਜਾਣਕਾਰੀ ਮੁਤਾਬਕ ਜਦੋਂ ਗੁਰਦੀਪ ਸਿੰਘ ਆਪਣੇ ਗੁਆਂਢੀ ਦੀਦਾਰ ਸਿੰਘ ਵਾਸੀ ਮਾਜਰੀ ਨਾਲ ਗੰਨੇ ਨਾਲ ਲੱਦ ਕੇ ਟਰੈਕਟਰ ਟਰਾਲੀ ਅਮਲੋਹ ਰੋਡ ਖੰਨਾ ਸਥਿਤ ਗੰਨਾ ਮਿੱਲ ਜਾ ਰਿਹਾ ਸੀ ਤਾਂ ਜਿਵੇਂ ਹੀ ਇਹ ਲੋਕ ਬਾਹੋਮਾਜਰਾ ਪਹੁੰਚੇ, ਗੰਨੇ ਦੇ ਢੇਰ ਦੀ ਰੱਸੀ ਟੁੱਟ ਗਈ, ਜਿਸ ਕਾਰਨ ਟਰੈਕਟਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਇਸ ਦੌਰਾਨ ਟਰੈਕਟਰ ਘੁੰਮਦਾ ਹੋਇਆ ਰੇਲਿੰਗ `ਤੇ ਚੜ੍ਹ ਗਿਆ । ਢਲਾਣ ਕਾਰਨ ਗੰਨਾ ਦੋਵਾਂ ਕਿਸਾਨਾਂ ਉੱਤੇ ਡਿੱਗ ਪਿਆ । ਘਟਨਾ ਵਾਲੀ ਥਾਂ ਤੋਂ ਲਗਭਗ ਅੱਧਾ ਕਿਲੋਮੀਟਰ ਦੂਰ ਖੜ੍ਹੀ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ `ਤੇ ਪਹੁੰਚੀ । ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੇ ਗੰਨੇ ਦੇ ਢੇਰ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ । ਗੁਰਦੀਪ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦੋਂ ਦੀਦਾਰ ਸਿੰਘ ਨੂੰ ਇਲਾਜ ਲਈ ਖੰਨਾ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸਦੀ ਵੀ ਮੌਤ ਹੋ ਗਈ ।

Related Post