post

Jasbeer Singh

(Chief Editor)

Punjab

ਨਸ਼ਾ ਸਮੱਗਲਿੰਗ ਮਾਡਿਊਲ ਦੇ 2 ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

post-img

ਨਸ਼ਾ ਸਮੱਗਲਿੰਗ ਮਾਡਿਊਲ ਦੇ 2 ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਜਲੰਧਰ, 24 ਮਾਰਚ 2026 : ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਨਸ਼ਾ ਸਮੱਗਲਿੰਗ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਿ਼ਲਾ ਅੰਮ੍ਰਿਤਸਰ ਦੇ ਪਿੰਡ ਖਤਰਾਏ ਖੁਰਦ ਥਾਣਾ ਝੰਡੇਰ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਪਿੰਡ ਫਿਰਵਰਿਆ ਥਾਣਾ ਝੰਡੇਰ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਕੀ ਕੀ ਬਰਾਮਦ ਕੀਤਾ ਗਿਆ ਹੈ 8 ਪੁਲਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ - ਪੀਬੀ10 ਜੀ. ਐੱਚ. 01,40) ਨੂੰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਲਿਆਉਂਣ-ਲਿਜਾਣ ਲਈ ਕਰਦੇ ਸਨ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਸਮੱਗਲਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿਚ ਸਨ । ਪੁਲਸ ਨੂੰ ਮਿਲੀ ਸੀ ਪੁੱਖਤਾ ਸੂਚਨਾ ਸੀ. ਆਈ. ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੂੰ ਪੁਖ਼ਤਾਂ ਇਤਲਾਹ ਮਿਲੀ ਸੀ ਕਿ ਇਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਸਮੱਗਲਰ ਦੇ ਸੰਪਰਕ ਵਿਚ ਹੈ ਅਤੇ ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਆਧਾਰਿਤ ਸਾਥੀਆਂ, ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ ਦੀ ਮਦਦ ਨਾਲ ਸੂਬੇ ਵਿਚ ਨਸ਼ਾ ਸਮੱਗਲਿੰਗ ਦਾ ਨੈੱਟਵਰਕ ਚਲਾ ਰਹੇ ਹਨ । ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੱਪ ਪ੍ਰਾਪਤ ਹੋਈ ਸੀ, ਜਿਸ ਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ `ਤੇ ਜ਼ਿਲਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਆ ਰਹੇ ਹਨ । ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਇਸ `ਤੇ ਫੌਰੀ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿਚ ਐਫ. ਆਈ. ਆਰ. ਨੰਬਰ 18 ਮਿਤੀ 21-03-2026 ਨੂੰ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Related Post

Instagram